ਚੰਡੀਗੜ, 24 ਜੁਲਾਈ 2024: 4 ਅਗਸਤ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਚੰਡੀਗੜ੍ਹ ਆਉਣਗੇ। ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸੰਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਮਨੀਮਾਜਰਾ ‘ਚ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਨਗਰ ਨਿਗਮ ਵੱਲੋਂ ਤਿਆਰ ਕੀਤੇ ਗਏ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਵੀ ਕਰਨਗੇ। ਇਸ ਤੋਂ ਬਾਅਦ ਅਮਿਤ ਸ਼ਾਹ ਚੰਡੀਗੜ੍ਹ ਸਿਵਲ ਸਕੱਤਰੇਤ ਵਿੱਚ ਤਿੰਨ ਨਵੇਂ ਕਾਨੂੰਨਾਂ ’ਤੇ ਬਣੇ ਸੈਂਟਰ ਦਾ ਉਦਘਾਟਨ ਵੀ ਕਰਨਗੇ।
ਜਨਵਰੀ 19, 2025 12:29 ਪੂਃ ਦੁਃ