9 ਜਨਵਰੀ 2025: 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ (Republic Day celebrations) ਦਿਵਸ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ, ਜਿਸ ਦੇ ਚੱਲਦਿਆਂ ਚੰਡੀਗੜ੍ਹ (Chandigarh Administration) ਪ੍ਰਸ਼ਾਸਨ ਵੱਲੋਂ ਸੁਰੱਖਿਆ (strict security) ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਹੁਣ ਪ੍ਰਸ਼ਾਸਨ ਵੱਲੋਂ ਇਕ ਹੋਰ ਨਵਾਂ ਹੁਕਮ ਜਾਰੀ ਕਰਦਿਆਂ ਚੰਡੀਗੜ੍ਹ (Chandigarh) ‘ਚ ਡਰੋਨਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਚੰਡੀਗੜ੍ਹ ਦੇ ਪੂਰੇ ਇਲਾਕੇ ਨੂੰ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ ‘ਨੋ ਫਲਾਇੰਗ(‘No Flying Zone’) ਜ਼ੋਨ’ ਐਲਾਨਿਆ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ, ਯੂਟੀ ਚੰਡੀਗੜ੍ਹ, ਨਿਸ਼ਾਂਤ ਕੁਮਾਰ (nishant kumar yadav) ਯਾਦਵ ਨੇ ਇਸ ਹੁਕਮ ਨੂੰ 17 ਜਨਵਰੀ 2025 ਤੋਂ 26 ਜਨਵਰੀ 2025 ਤੱਕ ਲਾਗੂ ਕਰਨ ਦਾ ਐਲਾਨ ਕੀਤਾ ਹੈ। ਹੁਕਮਾਂ ਮੁਤਾਬਕ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਅਤੇ ਯੂਏਵੀ ਨੂੰ ਉਡਾਉਣ ‘ਤੇ ਪਾਬੰਦੀ ਹੋਵੇਗੀ। ਇਹ ਫੈਸਲਾ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਅਤੇ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
read more: ਲੋਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ, ਜਾਣੋ ਵੇਰਵਾ