drugs

ਚੰਡੀਗੜ੍ਹ ਪੁਲਿਸ ਨੇ ਦੋ ਸਾਈਬਰ ਠੱਗਾਂ ਨੂੰ ਛੱਤੀਸਗੜ੍ਹ ਤੋਂ ਕੀਤਾ ਗ੍ਰਿਫਤਾਰ

ਚੰਡੀਗੜ੍ਹ, 18 ਮਾਰਚ 2024: ਚੰਡੀਗੜ੍ਹ ਪੁਲਿਸ ਨੇ ਦੋ ਸਾਈਬਰ ਠੱਗਾਂ (Cyber thugs) ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਨੂੰ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ‘ਤੇ ਚੰਡੀਗੜ੍ਹ ਪੁਲਿਸ ਦੇ ਸਾਬਕਾ ਇੰਸਪੈਕਟਰ ਨਾਲ 20 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਪੁਲਿਸ ਹੁਣ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਸਾਥੀਆਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਨ੍ਹਾਂ ਮੁਲਜ਼ਮਾਂ Cyber thugs) ਨੇ ਇੰਸਪੈਕਟਰ ਨਾਲ ਸੇਵਾਮੁਕਤੀ ਦੇ ਨਾਂ ’ਤੇ ਠੱਗੀ ਮਾਰੀ ਸੀ। ਉਨ੍ਹਾਂ ਨੇ ਪੀੜਤ ਨੂੰ ਦੱਸਿਆ ਕਿ ਉਸ ਦੀ ਰਿਟਾਇਰਮੈਂਟ ਦੇ ਪੈਸੇ ਰੋਕ ਲਏ ਗਏ ਹਨ। ਉਹ ਖਜ਼ਾਨਾ ਅਫਸਰ ਬੋਲ ਰਿਹਾ ਹੈ। ਇਸ ਪੈਸੇ ਨੂੰ ਜਾਰੀ ਕਰਨ ਲਈ ਉਨ੍ਹਾਂ ਨੂੰ ਇੱਕ ਐਪ ਡਾਊਨਲੋਡ ਕਰਨਾ ਹੋਵੇਗਾ। ਉਨ੍ਹਾਂ ਨੂੰ ਇਸ ਐਪ ‘ਤੇ ਆਪਣਾ ਲਾਈਵ ਸਰਟੀਫਿਕੇਟ ਦੇਣਾ ਹੋਵੇਗਾ। ਜਦੋਂ ਉਸ ਨੇ ਇਸ ਐਪ ਨੂੰ ਡਾਊਨਲੋਡ ਕੀਤਾ ਅਤੇ ਇਸ ਦਾ ਓਟੀਪੀ ਆਇਆ ਤਾਂ ਮੁਲਜ਼ਮ ਨੇ ਇਸ ਰਾਹੀਂ ਉਸ ਨਾਲ ਠੱਗੀ ਮਾਰ ਲਈ।

Scroll to Top