June 30, 2024 11:37 pm
Manipur

ਮਣੀਪੁਰ ਘਟਨਾ ਨੂੰ ਲੈ ਕੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲਿਆ

ਚੰਡੀਗੜ, 25 ਜੁਲਾਈ 2023: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਮਣੀਪੁਰ (Manipur) ‘ਚ ਵਾਪਰੀ ਘਟਨਾ ਨੂੰ ਲੈ ਕੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਹਿਲਾਂ ਐਮਐਲਏ ਹੋਸਟਲ ਵਿੱਚ ਭਰਵਾਂ ਇਕੱਠ ਕੀਤਾ ਗਿਆ | ਜਿਸ ਨੂੰ ਵੱਖ-ਵੱਖ ਮੰਤਰੀਆਂ ਕੈਬਿਨਟ ਮੰਤਰੀਆਂ ਅਤੇ ਵਿਧਾਇਕਾਂ ਨੇ ਸੰਬੋਧਨ ਕੀਤਾ। ਜਦੋਂ ਰੋਸ ਪ੍ਰਦਰਸ਼ਨ ਕਰਦੇ ਆਮ ਆਦਮੀ ਪਾਰਟੀ ਦੇ ਵਰਕਰ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਐਮ.ਐਲ.ਏ ਹੋਸਟਲ ਦੇ ਗੇਟ ਉੱਤੇ ਬੈਰੀਕੇਟ ਲਗਾ ਕੇ ਉਹਨਾਂ ਨੂੰ ਰੋਕ ਲਿਆ। ਜਦੋਂ ਵਰਕਰ ਬੈਰੀਕੇਟ ਲੰਘਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ। ਕੁਝ ਵਰਕਰ ਬੈਰੀਕੇਟ ਤੋੜ ਕੇ ਅੱਗੇ ਵੱਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸਦੇ ਨਾਲ ਹੀ ਪੁਲਿਸ ਨੇ ਕੁਝ ਬੀਬੀ ਵਰਕਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ |