ਚੰਡੀਗੜ੍ਹ, 18 ਨਵੰਬਰ 2023: ਐਤਵਾਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਵਿਸ਼ਵ ਕੱਪ ਦੇ ਫਾਈਨਲ ਮੈਚ ਦੌਰਾਨ ਚੰਡੀਗੜ੍ਹ ਪੁਲਿਸ (Chandigarh Police) ਨੇ ਸੜਕਾਂ ‘ਤੇ ਉੱਚੀ ਆਵਾਜ਼ ਵਿਚ ਸੰਗੀਤ ਵਜਾਉਣ, ਪਟਾਕੇ ਚਲਾਉਣ, ਹੰਗਾਮਾ ਕਰਨ ਅਤੇ ਅੰਦੋਲਨ ਸਮੇਤ ਕਾਨੂੰਨ ਵਿਵਸਥਾ ਨੂੰ ਭੰਗ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੁਲਿਸ ਨੇ ਇਹ ਐਡਵਾਈਜ਼ਰੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਣ (ਨਿਯਮ ਅਤੇ ਨਿਯੰਤਰਣ) ਨਿਯਮ, 2000 ਦੇ ਤਹਿਤ ਜਾਰੀ ਕੀਤੇ ਗਏ ਹੁਕਮਾਂ ਦੇ ਮੱਦੇਨਜ਼ਰ ਜਾਰੀ ਕੀਤੀ ਹੈ।
ਅਜਿਹੇ ‘ਚ 19 ਨਵੰਬਰ ਨੂੰ ਗੁਜਰਾਤ ‘ਚ ਹੋਣ ਵਾਲੇ ਭਾਰਤ-ਆਸਟ੍ਰੇਲੀਆ ਮੈਚ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕਰਕੇ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਪੁਲਿਸ (Chandigarh Police) ਨੇ ਕਿਹਾ ਹੈ ਕਿ 5 ਜਾਂ ਇਸ ਤੋਂ ਵੱਧ ਜਣੇ ਬਿਨਾਂ ਕਿਸੇ ਕਾਰਨ ਦੇ ਜਨਤਕ ਸਥਾਨ ‘ਤੇ ਬਿਨਾਂ ਇਜਾਜ਼ਤ ਦੇ ਇਕੱਠੇ ਨਹੀਂ ਹੋ ਸਕਦੇ। ਉੱਥੇ ਪਟਾਕੇ ਨਹੀਂ ਚਲਾਏ ਜਾ ਸਕਦੇ। ਰਾਤ 10 ਵਜੇ ਤੋਂ ਬਾਅਦ ਜਨਤਕ ਥਾਵਾਂ ‘ਤੇ ਡੀਜੇ, ਕਾਰ ਸੰਗੀਤ, ਢੋਲ, ਬੀਟ ਆਦਿ ਉੱਚੀ ਆਵਾਜ਼ ਵਿੱਚ ਨਹੀਂ ਵਜਾਏ ਜਾਣਗੇ।
ਇਸ ਦੇ ਨਾਲ ਹੀ ਬਿਨਾਂ ਮਨਜ਼ੂਰੀ ਦੇ ਓਪਨ ਮੈਚਾਂ ਲਈ ਕਿਸੇ ਵੀ ਸਕ੍ਰੀਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੈਚ ਦੌਰਾਨ ਕੋਈ ਜਲੂਸ ਆਦਿ ਨਹੀਂ ਕੱਢਿਆ ਜਾਵੇਗਾ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਸ ਅਡਵਾਈਜ਼ਰੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।