Site icon TheUnmute.com

ਚੰਡੀਗੜ੍ਹ ਪੁਲਿਸ ਦੇ ਬਰਖ਼ਾਸਤ ਸਬ-ਇੰਸਪੈਕਟਰ ਨਵੀਨ ਫੋਗਾਟ ਵੱਲੋਂ ਅਦਾਲਤ ‘ਚ ਆਤਮ ਸਮਰਪਣ

Naveen Phogat

ਚੰਡੀਗੜ੍ਹ, 24 ਨਵੰਬਰ, 2023: ਚੰਡੀਗੜ੍ਹ ਪੁਲਿਸ ਦੇ ਬਰਖ਼ਾਸਤ ਸਬ-ਇੰਸਪੈਕਟਰ ਨਵੀਨ ਫੋਗਾਟ (Naveen Phogat) ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਨ ਫੋਗਾਟ 4 ਮਹੀਨਿਆਂ ਤੋਂ ਫਰਾਰ ਚੱਲ ਰਿਹਾ ਹੈ | ਨਵੀਨ ‘ਤੇ ਬਠਿੰਡਾ ਦੇ ਇਕ ਕਾਰੋਬਾਰੀ ਤੋਂ 1 ਕਰੋੜ ਰੁਪਏ ਲੁੱਟਣ ਦਾ ਦੋਸ਼ ਸੀ। ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਨਵੀਨ ਫੋਗਾਟ ਨੇ ਕਈ ਵਾਰ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀਆਂ ਦਿੱਤੀਆਂ ਸਨ। ਪਰ ਰਾਹਤ ਨਾ ਮਿਲਣ ‘ਤੇ ਅੱਜ ਉਨ੍ਹਾਂ ਨੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਹਾਲਾਂਕਿ ਇਸ ਮਾਮਲੇ ‘ਚ ਚੰਡੀਗੜ੍ਹ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਨਵੀਨ ਫੋਗਾਟ (Naveen Phogat) ‘ਤੇ ਆਪਣੇ ਸਾਥੀ ਪੁਲਿਸ ਵਾਲਿਆਂ ਨਾਲ ਮਿਲ ਕੇ ਬਠਿੰਡਾ ਦੇ ਇਕ ਵਪਾਰੀ ਤੋਂ ਇਕ ਕਰੋੜ ਰੁਪਏ ਲੁੱਟਣ ਅਤੇ ਉਸ ਨੂੰ ਅਗਵਾ ਕਰਨ ਦਾ ਦੋਸ਼ ਹੈ। ਘਟਨਾ ਦੇ ਸਮੇਂ ਉਹ ਚੰਡੀਗੜ੍ਹ ਦੇ ਸੈਕਟਰ-39 ਵਿੱਚ ਵਧੀਕ ਐਸਐਚਓ ਵਜੋਂ ਤਾਇਨਾਤ ਸੀ।

Exit mobile version