ਚੰਡੀਗੜ੍ਹ, 23 ਫਰਵਰੀ 2022 : ਸਿਟੀ ਬਿਊਟੀਫੁਲ ‘ਚ 36 ਘੰਟੇ ਤੋਂ ਬਿਜਲੀ ਗੁੱਲ ਹੈ, ਜਿਸ ਕਰਕੇ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਯੂਨੀਅਨ ਦੇ ਆਗੂ ਸੁਭਾਸ਼ ਲਾਂਬਾ ਸਮੇਤ ਕਈ ਹੋਰ ਆਗੂਆਂ ਨੂੰ ਹਿਰਾਸਤ ‘ਚ ਵੀ ਲਿਆ ਗਿਆ ਹੈ | ਪਾਣੀ ਸਿਹਤ ਸੇਵਾਵਾਂ ਅਤੇ ਉਦਯੋਗ ‘ਤੇ ਵੀ ਮਾੜਾ ਅਸਰ ਪੈ ਰਿਹਾ ਹੈ | ਇਸੇ ਦੌਰਾਨ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਕਿਹਾ ਕਿ ਚੰਡੀਗੜ੍ਹ 36 ਘੰਟਿਆਂ ਤੋਂ ਬਿਜਲੀ ਤੋਂ ਸੱਖਣਾ ਹੈ, ਸਾਰੀਆਂ ਜ਼ਰੂਰੀ ਸੇਵਾਵਾਂ ਠੱਪ ਹਨ। ਚੰਡੀਗੜ੍ਹ ਪ੍ਰਸ਼ਾਸਨ ਸਥਿਤੀ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ ਹੈ। ਚੰਡੀਗੜ੍ਹ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਹੈ, ਇਸ ਲਈ ਕਿਰਪਾ ਕਰਕੇ ਇਸ ਮਾਮਲੇ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ |
ਨਵੰਬਰ 23, 2024 4:42 ਪੂਃ ਦੁਃ