ਚੰਡੀਗੜ੍ਹ, 22 ਅਗਸਤ 2024: ਪੰਜਾਬ ਕਾਂਗਰਸ (Punjab Congress) ਅੱਜ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖ਼ਿਲਾਫ ਧਰਨਾ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਈ ਹੈ | ਇਸ ਦੌਰਾਨ ਕਾਂਗਰਸ ਨੇ ਅਡਾਨੀ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਹਨ | ਕਾਂਗਰਸ ਨੇ ਮੋਦੀ ਸਰਕਾਰ ‘ਤੇ ਕਾਰਪੋਰੇਟ ਸਾਥੀਆਂ ਨੂੰ ਬਚਾਉਣ ਦਾ ਦੋਸ਼ ਲਾਇਆ ਹੈ |
ਇਸਦੇ ਨਾਲ ਹੀ ਕਾਂਗਰਸ (Punjab Congress) ਨੇ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (SEBI) ਦੇ ਮੁਖੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਮਾਮਲੇ ਦੀ ਜੇਪੀਸੀ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ। ਇਸ ਧਰਨੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।