ਚੰਡੀਗੜ੍ਹ, 24 ਜੂਨ 2023: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਅੱਜ ਦੁਪਹਿਰ ਚੰਡੀਗੜ੍ਹ ਪਹੁੰਚਣਗੇ। ਇਸ ਤੋਂ ਬਾਅਦ ਸ਼ਾਮ 4 ਵਜੇ ਉਹ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚਣਗੇ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਪੂਰੇ ਰੂਟ ‘ਤੇ ਪੂਰੀ ਮੂਸ਼ਤੈਦੀ ਨਾਲ ਤਿਆਰ ਹੈ। ਬੀਤੇ ਸ਼ੁੱਕਰਵਾਰ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਤ ਨਿਰਧਾਰਤ ਰੂਟ ’ਤੇ ਰਿਹਰਸਲ ਕੀਤੀ ਹੈ । ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸੈਕਟਰ-34 ਦੇ ਰੈਲੀ ਗਰਾਊਂਡ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਜਾਂਚ ਮੁਹਿੰਮ ਚਲਾਈ ਗਈ। ਚੰਡੀਗੜ੍ਹ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਸੁਵਿਧਾ ਤੋਂ ਬਚਣ ਲਈ ਰੂਟ ਪਲਾਨ ਜਾਰੀ ਕੀਤਾ ਗਿਆ ਹੈ।
ਅਗਸਤ 17, 2026 2:06 ਬਾਃ ਦੁਃ




