Chandigarh SSP

ਚੰਡੀਗੜ੍ਹ ਐੱਸਐੱਸਪੀ ਮਾਮਲਾ: ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਣਾ ਜਰੂਰੀ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ 16 ਦਸੰਬਰ 2022: ਚੰਡੀਗੜ੍ਹ ਐੱਸਐੱਸਪੀ (Chandigarh SSP) ਦੀ ਨਿਯੁਕਤੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਕਿਸੇ ਸਰਹੱਦੀ ਸੂਬੇ ਦੇ ਸੰਵਿਧਾਨਕ, ਵਿਧਾਨਕ ਅਤੇ ਨੌਕਰਸ਼ਾਹ ਦੇ ਮੁਖੀਆਂ ਵਿਚਾਲੇ ਤਾਲਮੇਲ ਦੀ ਕਮੀ ਨੂੰ ਰਾਸ਼ਟਰੀ ਸੁਰੱਖਿਆ ਪ੍ਰਣਾਲੀ ‘ਚ ਖ਼ਤਰੇ ਦੀ ਘੰਟੀ ਵਜੋਂ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਾਧਾਰਨ ਰਵੱਈਆ ਨਿੰਦਣਯੋਗ ਹੈ। ਸਾਡੀ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ |

ਜਿਕਰਯੋਗ ਹੈ ਕਿ ਚੰਡੀਗੜ੍ਹ ਐੱਸਐੱਸਪੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਪੰਜਾਬ ਰਾਜਪਾਲ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ | ਚੰਡੀਗੜ੍ਹ ਐੱਸਐੱਸਪੀ (Chandigarh SSP) ਦੀ ਨਿਯੁਕਤੀ ਸੰਬੰਧੀ ਪੰਜਾਬ ਸਰਕਾਰ ਦੇ ਵਲੋਂ ਯੂਟੀ ਨੂੰ ਤਿੰਨ ਆਈਪੀਐਸ ਅਫ਼ਸਰਾਂ ਦੇ ਨਾਂਵਾ ਦਾ ਪੈਨਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਭੇਜਿਆ ਗਿਆ ਹੈ। ਇਨ੍ਹਾਂ ਤਿੰਨਾਂ ਅਫ਼ਸਰਾਂ ਵਿੱਚੋਂ ਕੋਈ ਇੱਕ ਅਧਿਕਾਰੀ ਕੁਲਦੀਪ ਚਾਹਲ ਦੀ ਥਾਂ ਲਵੇਗਾ।

ਚੰਡੀਗੜ੍ਹ ਐੱਸਐੱਸਪੀ ਮਾਮਲਾ

Scroll to Top