SSP of Chandigarh

Chandigarh SSP: ਡਾ. ਸੰਦੀਪ ਗਰਗ ਹੋ ਸਕਦੇ ਨੇ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ

ਚੰਡੀਗੜ੍ਹ 17 ਦਸੰਬਰ 2022: ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ ਦੀ ਨਿਯੁਕਤੀ ਲਈ ਪੰਜਾਬ ਦੇ ਰਾਜਪਾਲ ਨੂੰ ਤਿੰਨ ਨਾਂ ਦਾ ਪੈਨਲ ਭੇਜਿਆ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਨ੍ਹਾਂ ਵਿੱਚ ਡਾ. ਸੰਦੀਪ ਗਰਗ ਨੂੰ ਚੰਡੀਗੜ੍ਹ ਦਾ ਨਵਾਂ ਐੱਸਐੱਸਪੀ ਨਿਯੁਕਤ ਕੀਤਾ ਜਾ ਸਕਦਾ ਹੈ | ਇਸ ਵੇਲੇ ਉਹ ਮੋਹਾਲੀ ਦੇ ਐਸਐਸਪੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।

ਸੂਤਰਾਂ ਅਨੁਸਾਰ ਐਸਐਸਪੀ ਦੀ ਨਿਯੁਕਤੀ ਦੀ ਫਾਈਲ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ। ਹੁਣ ਸਿਰਫ਼ ਐੱਮਐੱਚਏ (MHA) ਦੀ ਮਨਜ਼ੂਰੀ ਦੀ ਉਡੀਕ ਹੈ। ਇਸ ਤੋਂ ਬਾਅਦ ਆਈਪੀਐਸ ਡਾਕਟਰ ਸੰਦੀਪ ਗਰਗ ਚੰਡੀਗੜ੍ਹ ਦੇ 18ਵੇਂ ਐਸਐਸਪੀ ਦੀ ਜ਼ਿੰਮੇਵਾਰੀ ਸੰਭਾਲਣਗੇ। ਇਸ ਸਮੇਂ ਹਰਿਆਣਾ ਕੇਡਰ ਦੀ ਆਈਪੀਐਸ ਮਨੀਸ਼ਾ ਚੌਧਰੀ ਐਸਐਸਪੀ ਯੂਟੀ ਦਾ ਕਾਰਜਕਾਰੀ ਚਾਰਜ ਸੰਭਾਲ ਰਹੀ ਹੈ।

ਮੋਹਾਲੀ ਦੇ ਐਸਐਸਪੀ ਡਾ. ਸੰਦੀਪ ਗਰਗ ਵਜੋਂ ਨਿਯੁਕਤੀ ਤੋਂ ਪਹਿਲਾਂ ਡਾ. ਸੰਦੀਪ ਗਰਗ ਸੰਗਰੂਰ, ਜਲੰਧਰ, ਮਾਨਸਾ, ਪਟਿਆਲਾ ਅਤੇ ਰੋਪੜ ਦੇ ਐਸਐਸਪੀ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 3 ਆਈਪੀਐਸ ਦਾ ਪੈਨਲ ਯੂਟੀ ਪ੍ਰਸ਼ਾਸਨ ਨੂੰ ਭੇਜਿਆ ਗਿਆ ਸੀ। ਇਨ੍ਹਾਂ ਵਿੱਚ ਪੰਜਾਬ ਕੇਡਰ 2012 ਬੈਚ ਦੇ ਆਈਪੀਐਸ ਸੰਦੀਪ ਗਰਗ, 2012 ਬੈਚ ਦੇ ਆਈਪੀਐਸ ਅਖਿਲ ਚੌਧਰੀ ਅਤੇ 2013 ਬੈਚ ਦੇ ਆਈਪੀਐਸ ਭਗੀਰਥ ਸਿੰਘ ਮੀਨਾ ਸ਼ਾਮਲ ਹਨ। ਇਨ੍ਹਾਂ ਤਿੰਨਾਂ ਅਫ਼ਸਰਾਂ ਵਿੱਚੋਂ ਕੋਈ ਇੱਕ ਅਧਿਕਾਰੀ ਕੁਲਦੀਪ ਚਾਹਲ ਦੀ ਥਾਂ ਲਵੇਗਾ।

Scroll to Top