July 7, 2024 2:22 am
Chandigarh

Chandigarh: ਚੰਡੀਗੜ੍ਹ ‘ਚ ਕੈਬ ਡਰਾਈਵਰ ਅਤੇ ਆਟੋ ਚਾਲਕਾਂ ਦੀ ਹੜਤਾਲ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ, 04 ਜੁਲਾਈ 2024: ਚੰਡੀਗੜ੍ਹ (Chandigarh) ‘ਚ ਕੈਬ ਡਰਾਈਵਰਾਂ ਅਤੇ ਆਟੋ ਚਾਲਕ ਮੁੜ ਹੜਤਾਲ ‘ਤੇ ਚਲੇ ਗਏ ਹਨ। ਕੈਬ ਅਤੇ ਆਟੋ ਚਾਲਕਾਂ ਨੇ ਚੰਡੀਗੜ੍ਹ ਦੇ ਸੈਕਟਰ-17 ਦੇ ਸਰਕਸ ਗਰਾਊਂਡ ‘ਚ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨ ਕਰ ਰਹੇ ਕੈਬ ਅਤੇ ਆਟੋ ਚਾਲਕਾਂ ਯਾਦ ਕਹਿਣਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਨਹੀਂ ਦੇ ਰਿਹਾ | ਇਸ ਸੰਬੰਧੀ ਪਹਿਲਾਂ ਵੀ ਪ੍ਰਸ਼ਾਸਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਮੰਗਾਂ ਨੂੰ ਲੈ ਕੇ ਭਰੋਸਾ ਦਿੱਤਾ ਗਿਆ ਸੀ |

ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਦਾ ਕਹਿਣਾ ਹੈ ਕਿ ਚੰਡੀਗੜ੍ਹ (Chandigarh) ਸ਼ਹਿਰ ‘ਚ ਕਈ ਤਰ੍ਹਾਂ ਦੀਆਂ ਬਾਈਕ ਟੈਕਸੀਆਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਇਜਾਜ਼ਤ ਨਹੀਂ ਹੈ। ਪਰ ਚੰਡੀਗੜ੍ਹ ਪ੍ਰਸ਼ਾਸਨ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਿਹਾ । ਉਨ੍ਹਾਂ ਕਿਹਾ ਕਿ ਇਸ ਨਾਲ ਸਾਡਾ ਕਾਰੋਬਾਰ ਠੱਪ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਸਵਾਰੀਆਂ ਨਹੀਂ ਮਿਲ ਰਹੀਆਂ | ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਗਿਆ ਹੈ |