July 5, 2024 1:15 am
Vijay Dev

Chandigarh: ਵਿਜੇ ਦੇਵ ਨੇ ਚੰਡੀਗੜ੍ਹ ਦੇ ਚੋਣ ਕਮਿਸ਼ਨਰ ਅਹੁਦੇ ਦੀ ਚੁੱਕੀ ਸਹੁੰ

ਚੰਡੀਗੜ੍ਹ 18 ਮਈ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਅੱਜ ਵਿਜੇ ਦੇਵ (Vijay Dev) ਨੂੰ ਚੰਡੀਗੜ੍ਹ ਦੇ ਚੋਣ ਕਮਿਸ਼ਨਰ ( Election Commissioner of Chandigarh) ਦੇ ਅਹੁਦੇ ਦੀ ਸਹੁੰ ਚੁਕਾਈ | ਇਸ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਜਿਕਰਯੋਗ ਹੈ ਕਿ ਹਾਲ ਹੀ ਵਿੱਚ ਵਿਜੇ ਦੇਵ ਨੇ ਆਈ.ਏ.ਐਸ. ਤੋਂ ਵੀ.ਆਰ.ਐਸ. ਲਈ ਸੀ। ਇਸ ਦੌਰਾਨ ਉਨ੍ਹਾਂ ਨੂੰ 6 ਸਾਲਾਂ ਲਈ ਦਿੱਲੀ-ਚੰਡੀਗੜ੍ਹ ਦਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੇ ਦੇਵ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਰਹਿ ਚੁੱਕੇ ਹਨ।