ਚੰਡੀਗੜ੍ਹ, 14 ਅਪ੍ਰੈਲ 2025: Chandigarh Weather: ਪੰਜਾਬ ਦੇ ਕਈਂ ਜ਼ਿਲ੍ਹਿਆਂ ‘ਚ ਸ਼ੁੱਕਰਵਾਰ ਨੂੰ ਮੀਂਹ ਦੇਖਣ ਨੂੰ ਮਿਲਿਆ, ਜਿਸਦੇ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ, ਪਰ ਹੁਣ ਇੱਕ ਵਾਰ ਫਿਰ ਪੰਜਾਬ ਦਾ ਮੌਸਮ ਬਦਲ ਰਿਹਾ ਹੈ ਅਤੇ ਫਿਰ ਤੋਂ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ |
ਪੰਜਾਬ ਰਾਜਧਾਨੀ ਚੰਡੀਗੜ੍ਹ ‘ਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ (Chandigarh Weather) ਤੋਂ ਰਾਹਤ ਮਿਲੀ ਹੈ। ਇਸਦੇ ਨਾਲ ਹੀ ਲੋਕਾਂ ਨੂੰ 16 ਅਪ੍ਰੈਲ ਤੋਂ ਤਿੰਨ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ‘ਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ।
ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਸਿਹਤ ਵਿਭਾਗ ਵੱਲੋਂ ਹੀਟਵੇਵ ਨੂੰ ਲੈ ਕੇ ਸਲਾਹ ਜਾਰੀ ਕੀਤੀ ਹੈ, ਜਿਸ ‘ਚ ਲੋਕਾਂ ਨੂੰ ਤੇਜ਼ ਧੁੱਪ ‘ਚ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ, ਸਾਰੇ ਸਰਕਾਰੀ ਹਸਪਤਾਲਾਂ ‘ਚ ਹੀਟਵੇਵ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬਿਸਤਰੇ ਰਾਖਵੇਂ ਰੱਖੇ ਗਏ ਹਨ।
ਮੌਸਮ ਵਿਭਾਗ ਮੁਤਾਬਕ 17 ਅਪ੍ਰੈਲ ਤੱਕ ਪੰਜਾਬ ‘ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਦੋਂ ਕਿ 18 ਅਤੇ 19 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 16 ਅਪ੍ਰੈਲ ਤੋਂ 18 ਅਪ੍ਰੈਲ ਦੇ ਵਿਚਕਾਰ ਸੂਬੇ ਦੇ ਕੁਝ ਹਿੱਸਿਆਂ ‘ਚ ਲੂ ਚੱਲਣ ਦੀ ਸੰਭਾਵਨਾ ਹੈ।
Read More: ਪੰਜਾਬ ‘ਚ ਮੀਂਹ ਪੈਣ ਨਾਲ ਤਾਪਮਾਨ ‘ਚ ਆਈ ਗਿਰਾਵਟ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ




