ਚੰਡੀਗੜ੍ਹ, 01 ਮਈ 2023: ਚੰਡੀਗੜ੍ਹ ‘ਚ ਇਕ ਵਾਰ ਫਿਰ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ, ਪਿਛਲੇ ਚੰਡੀਗੜ੍ਹ (Chandigarh) ਅਤੇ ਨਾਲ ਲਗਦੇ ਇਲਾਕਿਆਂ ਵਿੱਚ 2 ਦਿਨਾਂ ਤੋਂ ਪੈ ਰਹੀ ਲਗਾਤਾਰ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ, ਬੱਦਲ ਛਾਏ ਹੋਏ ਹਨ ਅਤੇ ਠੰਡੀਆਂ ਹਵਾਵਾਂ ਵਗ ਰਹੀਆਂ ਹਨ | ਸੋਮਵਾਰ ਦੁਪਹਿਰ ਤੱਕ ਮੌਸਮ ਪੂਰੀ ਤਰ੍ਹਾਂ ਸੁਹਾਵਣਾ ਹੋ ਗਿਆ ਅਤੇ ਰੁਕ-ਰੁਕ ਕੇ ਬਾਰਿਸ਼ ਪੈਂਦੀ ਰਹੀ ।
ਮੌਸਮ ਵਿੱਚ ਆਈ ਇਸ ਤਬਦੀਲੀ ਨੇ ਸ਼ਹਿਰ ਵਾਸੀਆਂ ਨੂੰ ਲਗਾਤਾਰ ਪੈ ਰਹੀ ਗਰਮੀ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਇੱਕ ਵਾਰ ਫਿਰ ਠੰਢਕ ਦਾ ਅਹਿਸਾਸ ਕਰਵਾਇਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਬਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ | ਮੌਸਮ ਵਿਭਾਗ ਮੁਤਾਬਕ ਪਾਕਿਸਤਾਨ ‘ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਬਾਰਿਸ਼ ਹੋ ਰਹੀ ਹੈ ਅਤੇ ਮੌਸਮ ਵਿਭਾਗ ਨੇ ਤਾਪਮਾਨ ‘ਚ ਭਾਰੀ ਗਿਰਾਵਟ ਦੀ ਸੰਭਾਵਨਾ ਜਤਾਈ ਹੈ।