ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਅਜੇ ਨਹੀਂ ਸਾਂਭਣਗੇ ਅਹੁਦਾ, ਪੜ੍ਹੋ ਪੂਰੀ ਖ਼ਬਰ

Chandigarh

ਚੰਡੀਗੜ੍ਹ, 26 ਫਰਵਰੀ 2024: ਚੰਡੀਗੜ੍ਹ (Chandigarh) ਵਿੱਚ ਨਵੇਂ ਮੇਅਰ ਕੁਲਦੀਪ ਕੁਮਾਰ ਅਜੇ ਅਹੁਦਾ ਨਹੀਂ ਸਾਂਭਣਗੇ | ਇਸ ਪਿੱਛੇ ਕੁਝ ਨਿੱਜੀ ਕਾਰਨਾਂ ਕਰਕੇ ਪ੍ਰੋਗਰਾਮ ਟਾਲ ਦਿੱਤਾ ਹੈ | ਜਿਕਰਯੋਗ ਹੈ ਕਿ ਸੁਪਰੀਮ ਕੋਰਟ ਦੀ ਦਖਲ ਤੋਂ ਬਾਅਦ ਇੰਡੀਆ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਇਹ ਚੋਣ ਜਿੱਤੀ ਸੀ।

ਸੁਪਰੀਮ ਕੋਰਟ ਨੇ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ (Chandigarh) ਨਗਰ ਨਿਗਮ ਦਾ ਮੇਅਰ ਐਲਾਨ ਦਿੱਤਾ ਸੀ । ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਾਜਪੋਸ਼ੀ ਪ੍ਰੋਗਰਾਮ ‘ਚ ਹਿੱਸਾ ਲੈ ਸਕਦੇ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਖਿੱਚੀ ਹੋਈ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।