Chandrayaan-3

Chandrayaan-3: ਇਸਰੋ 14 ਜੁਲਾਈ ਨੂੰ ਲਾਂਚ ਕਰੇਗਾ ਮਿਸ਼ਨ ਚੰਦਰਯਾਨ-3

ਚੰਡੀਗੜ੍ਹ, 06 ਜੁਲਾਈ 2023: ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ISRO) ਨੇ ਮਿਸ਼ਨ ਚੰਦਰਯਾਨ-3 ਦੀ ਲਾਂਚ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਚੰਦਰਯਾਨ-3 (Chandrayaan-3) ਨੂੰ 14 ਜੁਲਾਈ ਨੂੰ ਦੁਪਹਿਰ 2.35 ਵਜੇ ਲਾਂਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਏਜੰਸੀ ਨੇ 12 ਤੋਂ 19 ਜੁਲਾਈ ਦਰਮਿਆਨ ਤਾਰੀਖ਼ ਤੈਅ ਕੀਤੀ ਸੀ। ਚੰਦਰਯਾਨ-3 ਦਾ ਧਿਆਨ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਲੈਂਡਿੰਗ ਕਰਨ ‘ਤੇ ਹੈ। ਇਸ ਤੋਂ ਪਹਿਲਾਂ ਇਸਰੋ ਦੇ ਚੇਅਰਮੈਨ ਐਸ ਸੋਮਨਾਥ ਨੇ ਕਿਹਾ ਸੀ ਕਿ ਪੁਲਾੜ ਦੇ ਖੇਤਰ ਵਿੱਚ ਇਹ ਭਾਰਤ ਦੀ ਇੱਕ ਹੋਰ ਵੱਡੀ ਸਫਲਤਾ ਹੋਵੇਗੀ।

ਜਾਣਕਾਰੀ ਮੁਤਾਬਕ ਚੰਦਰਯਾਨ-2 ਤੋਂ ਬਾਅਦ ਇਸ ਮਿਸ਼ਨ ਨੂੰ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਲੈਂਡਿੰਗ ਲਈ ਭੇਜਿਆ ਜਾ ਰਿਹਾ ਹੈ। ਚੰਦਰਯਾਨ-2 ਮਿਸ਼ਨ ਆਖਰੀ ਪੜਾਅ ‘ਚ ਅਸਫਲ ਰਿਹਾ। ਇਸ ਦਾ ਲੈਂਡਰ ਇਕ ਝਟਕੇ ਨਾਲ ਧਰਤੀ ਦੀ ਸਤ੍ਹਾ ਨਾਲ ਟਕਰਾ ਗਿਆ ਸੀ, ਜਿਸ ਤੋਂ ਬਾਅਦ ਇਸ ਦਾ ਧਰਤੀ ਦੇ ਕੰਟਰੋਲ ਰੂਮ ਨਾਲ ਸੰਪਰਕ ਟੁੱਟ ਗਿਆ। ਚੰਦਰਯਾਨ-3 ਨੂੰ ਉਸੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਲਈ ਭੇਜਿਆ ਜਾ ਰਿਹਾ ਹੈ।

Scroll to Top