16 ਜਨਵਰੀ 2026: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਦੇ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਧੁੰਦ ਅਤੇ ਖਰਾਬ ਮੌਸਮ ਕਾਰਨ ਸਰਕਾਰ ਦੇ ਫੈਸਲੇ ਅਨੁਸਾਰ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।ਦੱਸ ਦੇਈਏ ਕਿ ਮਾਨ ਸਰਕਾਰ ਨੇ ਠੰਢ ਅਤੇ ਸੀਤ ਲਹਿਰ ਕਾਰਨ ਸਕੂਲ ਸਵੇਰੇ 10 ਵਜੇ ਖੋਲ੍ਹਣ ਅਤੇ ਦੁਪਹਿਰ 3 ਵਜੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਹੁਕਮ 16 ਜਨਵਰੀ ਤੋਂ 21 ਜਨਵਰੀ ਤੱਕ ਸੂਬੇ ਭਰ ਵਿੱਚ ਲਾਗੂ ਰਹੇਗਾ।
ਅੱਜ 10 ਜ਼ਿਲ੍ਹਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ
ਮੌਸਮ ਵਿਭਾਗ ਅਨੁਸਾਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਮਲੇਰਕੋਟਲਾ ਵਿੱਚ ਵੱਖ-ਵੱਖ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ।
Read More: ਸਕੂਲ ਖੁੱਲ੍ਹਣ ਤੋਂ ਪਹਿਲਾਂ ਕਰ ਲਉ ਇਹ ਕੰਮ, ਹਦਾਇਤਾਂ ਕੀਤੀਆਂ ਗਈਆਂ ਜਾਰੀ




