ਚੰਡੀਗੜ੍ਹ 24 ਫਰਵਰੀ 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਵੱਲੋਂ ਰੂਸ-ਯੂਕ੍ਰੇਨ (Russia-Ukraine) ‘ਚ ਵੱਧਦੇ ਵਿਵਾਦ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਯੂਕ੍ਰੇਨ (Ukraine) ‘ਚ ਫਸੇ ਭਾਰਤੀਆਂ ਅਤੇ ਖ਼ਾਸ ਕਰਕੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਦਖ਼ਲ ਦੇਣ।
ਦੱਸਣਯੋਗ ਹੈ ਕਿ ਯੂਕ੍ਰੇਨ ਅਤੇ ਰੂਸ ਦਰਮਿਆਨ ਵੱਧਦੇ ਤਣਾਅ ਦੌਰਾਨ ਭਾਰਤੀ ਦੂਤਾਵਾਸ ਨੇ 24 ਫਰਵਰੀ ਨੂੰ ਇਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ‘ਚ ਯੂਕ੍ਰੇਨ ‘ਚ ਰਹਿ ਰਹੇ ਭਾਰਤੀਆਂ ਨੂੰ ਕਿਹਾ ਗਿਆ ਹੈ ਕਿ ਯੂਕ੍ਰੇਨ ਦੀ ਮੌਜੂਦਾ ਸਥਿਤੀ ਡਾਵਾਂਡੋਲ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਕ੍ਰਿਪਾ ਕਰਕੇ ਸ਼ਾਂਤ ਰਹੋ ਅਤੇ ਜਿੱਥੇ ਵੀ ਰਹੋ ਸੁਰੱਖਿਅਤ ਰਹੋ।