July 2, 2024 8:00 pm
SP ਬਿਕਰਮਜੀਤ ਸਿੰਘ

ਬਹਿਬਲ ਕਲਾਂ ਗੋਲੀਕਾਂਡ : ਚੰਨੀ ਸਰਕਾਰ ਨੇ SP ਬਿਕਰਮਜੀਤ ਸਿੰਘ ਨੂੰ ਕੀਤਾ ਬਹਾਲ, ਵਿਰੋਧੀਆਂ ਨੇ ਚੁੱਕੇ ਸਵਾਲ

ਚੰਡੀਗੜ੍ਹ, 7 ਨਵੰਬਰ 2021 : ਬਹਿਬਲ ਗੋਲੀ ਕਾਂਡ ਦੇ ਦੋਸ਼ੀ SP ਬਿਕਰਮਜੀਤ ਸਿੰਘ ਨੂੰ ਚੰਨੀ ਸਰਕਾਰ ਨੇ ਬਹਾਲ ਕਰ ਦਿੱਤਾ ਹੈ। ਇਸ ਫੈਸਲੇ ‘ਤੇ ਵਿਰੋਧੀ ਪਾਰਟੀਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਗੋਲੀ ਕਾਂਡ ਵਿੱਚ ਨਾਮ ਆਉਣ ਤੋਂ ਬਾਅਦ ਐਸਪੀ ਬਿਕਰਮਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਐਸਪੀ ਬਿਕਰਮਜੀਤ ਸਿੰਘ ਨੇ ਆਪਣੀ ਬਹਾਲੀ ਲਈ ਪੰਜਾਬ-ਹਰਿਆਣਾ ਹਾਈ ਕੋਰਟ ਤੱਕ ਪੁਹੰਚ ਕੀਤੀ ਸੀ। ਹਾਲਾਂਕਿ ਇਹ ਮਾਮਲਾ ਅਜੇ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।

ਗੋਲੀਬਾਰੀ ਮਾਮਲੇ ਵਿੱਚ ਐਸਪੀ ਬਿਕਮਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਸਪਾ ਦੀ ਬਹਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ‘ਤੇ ਹਮਲਾਵਰ ਹਨ। ਉਸ ਦਾ ਕਹਿਣਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਦਾ ਬਚਾਅ ਕਰਨ ਵਾਲੇ ਵਿਅਕਤੀ ਨੂੰ ਸੂਬੇ ਦਾ ਐਡਵੋਕੇਟ ਜਨਰਲ ਬਣਾਇਆ ਗਿਆ ਹੈ।