July 8, 2024 11:07 pm
channi

ਸ਼੍ਰੀ ਕਾਲੀ ਮਾਤਾ ਮੰਦਿਰ ‘ਚ ਬੇਅਦਬੀ ਘਟਨਾ ਦੀ CM ਚੰਨੀ ਨੇ ਕੀਤੀ ਸਖ਼ਤ ਨਿੰਦਾ

ਚੰਡੀਗੜ੍ਹ 24 ਜਨਵਰੀ 2022: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਸੋਮਵਾਰ ਨੂੰ ਪਟਿਆਲਾ ਦੇ ਸ਼੍ਰੀ ਕਾਲੀ ਦੇਵੀ ਮੰਦਿਰ ( Shri kali mata Temple) ਵਿੱਚ ਹੋਈ ਬੇਅਦਬੀ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਤੋਂ ਬਹੁਤ ਦੁਖੀ ਹਨ। ਉਨ੍ਹਾਂ ਲੋਕਾਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਕੇ ਪੰਜਾਬ ਵਿੱਚ ਤਬਾਹੀ ਮਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਪੰਜਾਬ ਭਰ ਦੇ ਸਾਰੇ ਧਾਰਮਿਕ ਕੇਂਦਰਾਂ ਦੀ ਸੁਰੱਖਿਆ ਲਈ ਲੋਕਾਂ ਨੂੰ ਇਕਜੁੱਟ ਰਹਿਣ ਲਈ ਵੀ ਕਿਹਾ।