Site icon TheUnmute.com

ਮੁੱਖ ਮੰਤਰੀ ਚੰਨੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਯੂਕਰੇਨ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਕੀਤੀ ਅਪੀਲ

Punjabis in Ukraine

ਚੰਡੀਗੜ੍ਹ 26 ਫਰਵਰੀ 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ( CM Charanjit singh channi) ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਸੁਬਰਾਮਨੀਅਮ ਜੈਸ਼ੰਕਰ ਨੂੰ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤੁਰੰਤ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਇੱਕ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਸਮੇਤ ਹੋਰ ਵੀ ਕਈ ਪੰਜਾਬੀ ਯੂਕਰੇਨ (Ukraine)  ਵਿੱਚ ਫਸੇ ਹੋਏ ਹਨ। ਇਸ ਤੋਂ ਇਲਾਵਾ ਯੂਕਰੇਨ ‘ਚ ਫਸੇ ਲੋਕਾਂ ਨੂੰ ਢੁੱਕਵੀਂ ਆਸਰਾ, ਪੈਸੇ ਦੀ ਕਮੀ ਆਦਿ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਅਜਿਹੇ ਵਿਅਕਤੀਆਂ ਦੀ ਸੁਰੱਖਿਅਤ ਭਾਰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਕੂਟਨੀਤਕ ਤਰੀਕੇ ਲੱਭਣ ਲਈ ਆਪਣੇ ਯਤਨ ਤੇਜ਼ ਕਰਨ ਦੀ ਵੀ ਅਪੀਲ ਕੀਤੀ।

Exit mobile version