ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਅਤੇ ਉਸਦੇ ਕਾਰੋਬਾਰੀ ਸਾਥੀ ਕੁਦਰਤਦੀਪ ਸਿੰਘ ਵਿਰੁੱਧ ਅਦਾਲਤ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੋਸ਼ ਤੈਅ ਕੀਤੇ ਗਏ ਹਨ। ਇਸਦੇ ਨਾਲ ਹੀ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਨਵੰਬਰ ਨੂੰ ਹੋਵੇਗੀ ਜਿਕਰਯੋਗ ਹੈ ਕਿ ਚਰਨਜੀਤ ਚੰਨੀ ਦੇ ਭਤੀਜੇ ਹਨੀ ਅਤੇ ਉਸਦੇ ਸਾਥੀ ਨੂੰ ਗੈਰ-ਕਾਨੂੰਨੀ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਇਸੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ 1 ਨਵੰਬਰ 2022 ਦੀ ਤਾਰੀਖ਼ ਤੈਅ ਕੀਤੀ ਗਈ ਹੈ।
ਜਨਵਰੀ 19, 2025 12:10 ਪੂਃ ਦੁਃ