July 7, 2024 5:43 pm
ਚੌਧਰੀ ਸੰਤੋਖ ਸਿੰਘ

ਚਰਨਜੀਤ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ

ਚੰਡੀਗੜ੍ਹ, 25 ਜਨਵਰੀ 2023: ਮਰਹੂਮ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਤੋਂ ਬਾਅਦ ਅੱਜ ਕਾਂਗਰਸ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਇਸ ਦੌਰਾਨ ਬੀਬੀ ਜਗੀਰ ਕੌਰ ਵੀ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇ । ਇਸ ਦੌਰਾਨ ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ।

ਦੱਸ ਦੇਈਏ ਕਿ ਜਲੰਧਰ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਕਈ ਦਿੱਗਜ ਆਗੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੇ ਹਨ।