ਦਿੱਲੀ, 16 ਜੁਲਾਈ 2026: ਕਾਂਗਰਸ ਪਾਰਟੀ ਹਾਈਕਮਾਨ ਹੁਣ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਖ਼ਤਮ ਕਰਨ ਲਈ ਸਰਗਰਮ ਹੋ ਗਈ ਹੈ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪ੍ਰਗਟ ਸਿੰਘ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਿੱਲੀ ਪਹੁੰਚ ਚੁੱਕੇ ਹਨ।
ਇਹ ਕਾਂਗਰਸ ਆਗੂ ਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰ ਰਹੇ ਹਨ। ਇਹ ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ ਹਾਈਕਮਾਨ ਨਾਲ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਚੰਨੀ ਅਤੇ ਰੰਧਾਵਾ ਨੇ ਰਣਦੀਪ ਸੁਰਜੇਵਾਲਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ।
ਦੂਜੇ ਪਾਸੇ, ਰਾਹੁਲ ਗਾਂਧੀ ਨੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੂੰ ਦਿੱਲੀ ਤੋਂ ਵਾਪਸ ਛੱਤੀਸਗੜ੍ਹ ਭੇਜ ਦਿੱਤਾ ਹੈ ਅਤੇ ਇਸ ਵੇਲੇ ਚੰਨੀ ਧੜੇ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ। ਰਾਹੁਲ ਗਾਂਧੀ ਨੇ ਅਜੇ ਤੱਕ ਚਨਰਨਜੀਤ ਚੰਨੀ ਨੂੰ ਮੁਲਾਕਾਤ ਲਈ ਸਮਾਂ ਨਹੀਂ ਦਿੱਤਾ। ਰਾਹੁਲ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਹਾਈਕਮਾਨ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ‘ਚ ਬਿਲਕੁਲ ਵੀ ਦਿਲਚਸਪੀ ਨਹੀਂ ਰੱਖਦੀ।
ਰਾਹੁਲ ਗਾਂਧੀ ਹੁਣ ਅਗਲੇ ਇੱਕ ਜਾਂ ਦੋ ਦਿਨਾਂ ‘ਚ ਪੰਜਾਬ ਕਾਂਗਰਸ ਸਬੰਧੀ ਕੋਈ ਮਹੱਤਵਪੂਰਨ ਫੈਸਲਾ ਐਲਾਨ ਕੇ ਚੰਨੀ ਧੜੇ ਨੂੰ ਵੱਡਾ ਝਟਕਾ ਦੇ ਸਕਦੇ ਹਨ। ਦੂਜੇ ਪਾਸੇ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਜ਼ਮੀਨੀ ਪੱਧਰ ‘ਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।
Read more: ਬਹਿਬਲ ਕਲਾਂ ਗੋ.ਲੀ ਕਾਂਡ ਮਾਮਲੇ ‘ਚ SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ




