July 7, 2024 8:13 pm

ਵੱਡੀ ਖ਼ਬਰ : ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ

ਚੰਡੀਗੜ੍ਹ ,19 ਸਤੰਬਰ 2021 : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਨਾਮ ਚੁਣਿਆ ਗਿਆ ਹੈ | ਪੰਜਾਬ ਦਾ ਨਵਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ | ਚਰਨਜੀਤ ਸਿੰਘ ਚੰਨੀ 2015 ਤੋਂ 2016 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਨ। ਉਹ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਅਤੇ ਚਮਕੌਰ ਸਾਹਿਬ ਤੋਂ ਤੀਜੀ ਵਾਰ ਵਿਧਾਇਕ ਰਹਿ ਚੁੱਕੇ ਹਨ | ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ” ਦੇ ਕੈਬਨਿਟ ਮੰਤਰੀ ਵੀ ਸਨ ਜੋ ਹੁਣ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁਣੇ ਗਏ ਹਨ | ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਚਰਨਜੀਤ ਸਿੰਘ ਚੰਨੀ ਹੋਣਗੇ