July 7, 2024 4:13 pm
CM ਚਰਨਜੀਤ ਸਿੰਘ ਚੰਨੀ

ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ‘ਚ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਵਲੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ 20 ਜੁਲਾਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਹੁਣ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੂੰ ਇਹ ਰਾਹਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਮਿਲੀ ਹੈ।

ਦੱਸ ਦੇਈਏ ਕਿ ਅਮਰੀਕਾ ਤੋਂ ਪਰਤਣ ‘ਤੇ ਸਾਬਕਾ ਚਰਨਜੀਤ ਸਿੰਘ ਚੰਨੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸਨ। ਇਸ ਦੌਰਾਨ ਮਾਨਸਾ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਚਰਨਜੀਤ ਸਿੰਘ ਚੰਨੀ ਨੂੰ ਸਿੱਧੂ ਮੂਸੇਵਾਲਾ ਦੇ ਘਰ ਸੰਮਨ ਸੌਂਪੇ ਸਨ |