Site icon TheUnmute.com

ਪੰਜਾਬ ਸਰਕਾਰ ‘ਤੇ ਭੜਕੇ ਚਰਨਜੀਤ ਸਿੰਘ ਚੰਨੀ, ਕਿਹਾ ਮੈਨੂੰ ਜੇਲ੍ਹ ‘ਚ ਡੱਕਣ ਦੇ ਲੱਭੇ ਜਾ ਰਹੇ ਨੇ ਤਰੀਕੇ

Charanjit Singh Channi

ਚੰਡੀਗੜ੍ਹ 31 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੰਨੀ ਨੇ ਕਿਹਾ ਕਿ ਇਹ ਸਭ ਕੁਝ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਉਨ੍ਹਾਂ ਨੂੰ ਜੇਲ੍ਹ ਅੰਦਰ ਕਰਨ ਦੇ ਤਰੀਕੇ ਲੱਭ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ 3 ਮਹੀਨੇ ਪੰਜਾਬ ਦੇ ਮੁੱਖ ਮੰਤਰੀ ਰਹੇ, ਇਹ ਸਭ ‘ਤੇ ਭਾਰੂ ਪੈ ਰਿਹਾ ਹੈ। ਪੰਜਾਬ ਸਰਕਾਰ ਉਨ੍ਹਾਂ ਦੇ ਮਗਰ ਲੱਗੀ ਹੋਈ ਹੈ।

ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਉਹ ਕਹਿੰਦੇ ਸਨ ਕਿ ਚੰਨੀ ਬਾਹਰੋਂ ਨਹੀਂ ਆਉਂਦਾ , ਹੁਣ ਜਦੋਂ ਉਹ ਆ ਗਿਆ ਹੈ ਤਾਂ ਉਸ ਦੇ ਪਿੱਛੇ ਵਿਜੀਲੈਂਸ ਲਗਾ ਦਿੱਤੀ ਹੈ। ਉਨ੍ਹਾਂ ਦੇ ਸਾਰੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇੱਥੇ ਇਹ ਵੀ ਕਿਹਾ ਕਿ ਉਹ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨਾ ਕਰਨ, ਗ੍ਰਿਫਤਾਰ ਕਰਨਾ ਹੈ ਤਾਂ ਕਰ ਸਕਦੇ ਹੋ |

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ‘ਤੇ ਆ ਗਏ ਹਨ। ਦਰਅਸਲ ਚੰਨੀ ‘ਤੇ ਕਰੋੜਾਂ ਦੇ ਘਪਲੇ ਦੇ ਦੋਸ਼ ਲੱਗ ਰਹੇ ਹਨ, ਜਿਸ ਕਾਰਨ ਉਹ ਸੁਰਖੀਆਂ ‘ਚ ਆਏ ਹਨ। ਵਿਜੀਲੈਂਸ ਨੇ ਇਸ ਮਾਮਲੇ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ‘ਚ 2 ਟੂਰਿਜ਼ਮ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਚਮਕੌਰ ਸਾਹਿਬ ਵਿੱਚ ਥੀਮ ਪਾਰਕ ਦਾ ਉਦਘਾਟਨ ਕੀਤਾ ਗਿਆ ਸੀ, ਜਿਸ ਵਿੱਚ 1 ਕਰੋੜ 47 ਲੱਖ ਰੁਪਏ ਖਰਚ ਕੀਤੇ ਗਏ ਸਨ।

ਚੰਨੀ ‘ਤੇ ਦੋਸ਼ ਹੈ ਕਿ ਇਸ ਖਰਚੇ ‘ਚ ਚੰਨੀ ਨੇ ਆਪਣੇ ਬੇਟੇ ਦੇ ਵਿਆਹ ਦੇ ਖਰਚੇ ਨੂੰ ਐਡਜਸਟ ਕੀਤਾ ਹੈ। ਦੱਸ ਦੇਈਏ ਕਿ ਇਸ ਥੀਮ ਪਾਰਕ ਨੂੰ ਬਣਾਉਣ ਲਈ ਕਈ ਸਰਕਾਰਾਂ ਵੱਲੋਂ ਵਾਅਦੇ ਕੀਤੇ ਗਏ ਸਨ ਪਰ ਜਦੋਂ ਚੰਨੀ ਮੁੱਖ ਮੰਤਰੀ ਬਣੇ ਤਾਂ ਚਮਕੌਰ ਸਾਹਿਬ ਵਿਖੇ ਥੀਮ ਪਾਰਕ ਦਾ ਉਦਘਾਟਨ ਕਰਨ ਦਾ ਫੈਸਲਾ ਕੀਤਾ ਗਿਆ।

Exit mobile version