July 7, 2024 1:00 pm
CM ਚਰਨਜੀਤ ਸਿੰਘ ਚੰਨੀ

CM ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਸਿੰਘ ਬਾਦਲ ਦੀ ਬਿਆਨਬਾਜ਼ੀ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 27 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ ਦਿੱਤੀ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਆਪਣੀ ਨਿਰਾਸ਼ਾ ਨੂੰ ਦਰਸਾਉਂਦੇ ਹੋਏ ਕਾਂਗਰਸ ਵਿਰੁੱਧ ਗੈਰ-ਜਿੰਮੇਵਾਰ ਬਿਆਨਬਾਜ਼ੀ ਕਰਕੇ ਜ਼ਹਿਰ ਉੱਘਲਣਾ ਬੰਦ ਕਰਨ।

ਉਸ ਨੂੰ ਝੂਠ ਬੋਲਣ ‘ਤੇ ਚੁੱਪ ਕਰਾਉਂਦੇ ਹੋਏ ਕਿ ਸਰਕਾਰ ਨੇ ਰੇਤ ਅਤੇ ਬਜਰੀ ਦੇ ਸਸਤੇ ਰੇਟਾਂ ‘ਤੇ ਅਜੇ ਤੱਕ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਹੈ, CM ਚੰਨੀ ਨੇ ਉਨ੍ਹਾਂ ਨੂੰ ਸੌੜੇ ਸਵਾਰਥਾਂ ਲਈ ਜਨਤਾ ਨੂੰ ਗੁਮਰਾਹ ਕਰਨ ਦੇ ਇਕੋ ਉਦੇਸ਼ ਨਾਲ ਸਿਆਸੀ ਤੌਰ ‘ਤੇ ਪ੍ਰੇਰਿਤ ਬਿਆਨ ਦੇਣ ਤੋਂ ਪਹਿਲਾਂ ਸਰਕਾਰੀ ਰਿਕਾਰਡ ਦੀ ਬਿਹਤਰ ਜਾਂਚ ਅਤੇ ਤਸਦੀਕ ਕਰਨ ਲਈ ਕਿਹਾ |