July 4, 2024 8:45 pm
ਕਾਂਗਰਸ ਨੇਤਾ ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ, ਚਰਨਜੀਤ ਸਿੰਘ ਚੰਨੀ ਅਤੇ ਬਘੇਲ ਨਾਲ ਲਾਖੀਮਪੁਰ ਲਈ ਰਵਾਨਾ ਹੋਏ

ਚੰਡੀਗੜ੍ਹ ,6 ਅਕਤੂਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਹੁਲ ਗਾਂਧੀ ਨਾਲ ਲਖੀਮਪੁਰ ਖੀਰੀ ਜਾਣਗੇ। ਇਸ ਕਰਕੇ ਚਰਨਜੀਤ ਸਿੰਘ ਚੰਨੀ ਸਵੇਰ ਤੋਂ ਹੀ ਦਿੱਲੀ ਪਹੁੰਚ ਗਏ ਹਨ। ਥੋੜ੍ਹੀ ਦੇਰ ‘ਚ ਰਾਹੁਲ ਗਾਂਧੀ ਦਿੱਲੀ ਤੋਂ ਰਵਾਨਾ ਹੋਣਗੇ ।
ਕੁਝ ਸਮਾਂ ਪਹਿਲਾਂ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਿਰਫ 3 ਬੰਦੇ ਹੀ ਜਾ ਰਹੇ ਹਨ ਜੋ ਧਾਰਾ 144 ਦੀ ਉਲੰਘਣਾ ਨਹੀਂ ਹੈ।

ਰਾਹੁਲ ਗਾਂਧੀ ਦੇ ਨਾਲ ਚਰਨਜੀਤ ਸਿੰਘ ਚੰਨੀ ਤੇ ਛਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਜਾਣਗੇ। ਉਹਨਾਂ ਕਿਹਾ ਕਿ ਅਸੀਂ ਲਖਨਊ ਵਿਚ ਜਾਣ ਦੀ ਕੋਸ਼ਿਸ਼ ਕਰਾਂਗੇ ਤੇ ਪੀੜਤ ਪਰਿਵਾਰਾਂ ਨੁੰ ਮਿਲਣ ਦਾ ਯਤਨ ਕਰਾਂਗੇ।