July 4, 2024 3:57 am

ਚਰਨਜੀਤ ਸਿੰਘ ਚੰਨੀ ਦਾ ਦਾਅਵਾ, ਚੋਣਾਂ ‘ਚ ਪੰਜਾਬ ਕਾਂਗਰਸ ਨੂੰ ਮਿਲੇਗਾ ਭਾਰੀ ਬਹੁਮਤ

ਚੰਡੀਗੜ੍ਹ, 27 ਮਈ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਭਾਰੀ ਬਹੁਮਤ ਮਿਲੇਗਾ । ਉਨ੍ਹਾਂ ਨੇ ਦੋਸ਼ ਲਾਇਆ ਕਿ ਪੀਐਮ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹਰ ਸੰਭਵ ਤਰੀਕੇ ਨਾਲ ਪੰਜਾਬ ਨੂੰ ਡੋਬਣ ਦੀ ਕੋਸ਼ਿਸ਼ ਕਰ ਰਹੀ ਹੈ।

ਜਿਕਰਯੋਗ ਹੈ ਕਿ ਪੰਜਾਬ ਦੀਆਂ 13 ਸੀਟਾਂ ‘ਤੇ ਆਖਰੀ ਪੜਾਅ ਦੌਰਾਨ 1 ਜੂਨ ਨੂੰ ਵੋਟਾਂ ਪੈਣਗੀਆਂ | ਉਨ੍ਹਾਂ ਕਿਹਾ ਕਿ ਲੋਕ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ‘ਆਪ’ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ‘ਆਪ’ ਆਗੂ ਜਲੰਧਰ ‘ਚ ਡਰੱਗ ਮਾਫੀਆ ਚਲਾ ਰਹੇ ਹਨ।