ਗੁਰਦਾਸਪੁਰ , 28 ਮਈ 2023: ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦੀ ਵੀ ਡੂੰਘਾਈ ਨਾਲ ਜਾਂਚ ਵਿੱਚ ਜੁਟ ਗਈ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਚਮਕੌਰ ਸਾਹਿਬ ਪਹੁੰਚੀ ਅਤੇ ਉਥੇ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰਕੇ ਆਪਣੇ ਨਾਲ ਲੈ ਗਏ।
ਦੱਸ ਦਈਏ ਕਿ ਕਰੀਬ 6 ਮਹੀਨੇ ਪਹਿਲਾਂ ਸਥਾਨਕ ਕੌਂਸਲਰਾਂ ਨੇ ਚਮਕੌਰ ਸਹਿਬ ਵਿੱਚ ਹੋਏ ਵਿਕਾਸ ਕਾਰਜਾਂ ਵਿੱਚ ਬੇਨਿਯਮੀਆਂ ਦੀ ਸ਼ਿਕਾਇਤ ਕੀਤੀ ਸੀ। ਵਿਜੀਲੈਂਸ ਅਧਿਕਾਰੀ ਚੰਦ ਕੁਮਾਰ ਸਿੰਗਲਾ ਦੀ ਅਗਵਾਈ ਵਾਲੀ ਟੀਮ ਨੇ ਸ਼ੁੱਕਰਵਾਰ ਨੂੰ ਛੇ ਘੰਟੇ ਤੱਕ ਜਾਂਚ ਕੀਤੀ, ਪਰ ਇਸ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਕਰੀਬ ਛੇ ਮਹੀਨੇ ਪਹਿਲਾਂ ਸਥਾਨਕ ਕੌਂਸਲਰਾਂ ਨੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਵਿੱਚ ਬੇਨਿਯਮੀਆਂ ਹੋਣ ਦੀ ਸ਼ਿਕਾਇਤ ਕੀਤੀ ਸੀ। ਪਿਛਲੇ ਦਿਨੀਂ ਵਿਕਾਸ ਅਧਿਕਾਰੀ ਚੰਦ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਟੀਮ ਨੇ ਕਰੀਬ 6 ਘੰਟੇ ਜਾਂਚ ਕੀਤੀ ਸੀ। ਪਰ ਜਾਂਚ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਭਤੀਜੇ ‘ਤੇ ਪੰਜਾਬ ਦੇ ਇੱਕ ਖਿਡਾਰੀ ਤੋਂ ਨੌਕਰੀ ਦਿਵਾਉਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਚਰਨਜੀਤ ਸਿੰਘ ਚੰਨੀ ਨੂੰ 31 ਮਈ ਨੂੰ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ ਕਿ ਉਹ ਖੁਦ ਇਸ ਮਾਮਲੇ ਦਾ ਖੁਲਾਸਾ ਕਰਨ। ਅਜਿਹਾ ਨਾ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲਾ ਜਨਤਕ ਕਰਨ ਲਈ ਕਿਹਾ ਹੈ |