TheUnmute.com

ਚਰਨਜੀਤ ਸਿੰਘ ਚੰਨੀ ਦਾ ਨਾਮ ਇਤਿਹਾਸ ਦੇ ਪੰਨਿਆਂ ‘ਚ ਸੁਨਹਿਰੀ ਅੱਖਰਾਂ ਨਾਲ ਲਿਖਿਆ ਜਾਵੇਗਾ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ ,20 ਸਤੰਬਰ 2021 : ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਲਈ ਨਵੇਂ ਮੁੱਖ ਮੰਤਰੀ ਦਾ ਚੇਹਰਾ ਚਰਨਜੀਤ ਸਿੰਘ ਚੰਨੀ ਨੂੰ ਚੁਣਿਆ ਹੈ | ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੱਖ -ਵੱਖ ਮੰਤਰੀਆਂ ਦੇ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |

ਇਸੇ ਦੇ ਚਲਦਿਆਂ ਨਵਜੋਤ ਸਿੰਘ ਸਿੱਧੂ ਨੇ ਵਧਾਈ ਦਿੰਦੇ ਹੋਏ ਲਿਖਿਆ ਪੰਜਾਬ ਦੇ ਰਾਜਨਿਤਿਕ ਇਤਿਹਾਸ ‘ਚ  ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ ਕਿਉਂਕਿ ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਹਨ |ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਇਤਿਹਾਸਕ !! ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਹੈ |

ਇਹ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਸੰਵਿਧਾਨ ਦੀ ਭਾਵਨਾ ਅਤੇ ਕਾਂਗਰਸ ਨੂੰ ਸਲਾਮ | ਚਰਨਜੀਤ ਸਿੰਘ ਚੰਨੀ ਨੂੰ ਸਾਰੇ ਮੁੱਖ ਮੰਤਰੀ ਬਣਨ ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |

Exit mobile version