Mohali

ਮੋਹਾਲੀ ਆਰ.ਪੀ.ਜੀ. ਹਮਲੇ ‘ਚ ਮੁੱਖ ਮੁਲਜ਼ਮ ਚੜ੍ਹਤ ਸਿੰਘ ਦੀ ਮੁੜ ਮੋਹਾਲੀ ਦੀ ਅਦਾਲਤ ‘ਚ ਪੇਸ਼ੀ

ਚੰਡੀਗੜ੍ਹ 21 ਅਕਤੂਬਰ 2022: ਮੋਹਾਲੀ ਪੁਲਿਸ ਨੇ ਇੰਟੈਲੀਜੈਂਸ ਹੈੱਡਕੁਆਰਟਰ (Mohali Intelligence Headquarters) ’ਤੇ ਆਰਪੀਜੀ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਚੜ੍ਹਤ ਸਿੰਘ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਸੀ ਕਿ ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰਪੀਜੀ ਹਮਲੇ (RPG attack) ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਚੜ੍ਹਤ ਕੈਨੇਡਾ ਸਥਿਤ ਬੀਕੇਆਈ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਮੁੱਖ ਸੰਚਾਲਕ ਅਤੇ ਸਹਿਯੋਗੀ ਹੈ |

Scroll to Top