ਚੰਡੀਗੜ੍ਹ 26 ਜੁਲਾਈ 2022: ਭ੍ਰਿਸ਼ਟਾਚਾਰ ਮਾਮਲੇ ‘ਚ ਆਮ ਆਦਮੀ ਪਾਰਟੀ ਸਰਕਾਰ ਵਲੋਂ ਬਰਖਾਸਤ ਕੀਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ (Vijay Singla) ਖ਼ਿਲਾਫ ਵਿਜੀਲੈਂਸ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਵਿਜੀਲੈਂਸ ਵਲੋਂ ਇਹ ਚਾਰਜਸ਼ੀਟ ਮੋਹਾਲੀ ਦੀ ਅਦਾਲਤ ਵਿੱਚ ਦਾਖਲ ਕੀਤੀ ਗਈ ਹੈ। ਵਿਜੇ ਸਿੰਗਲਾ ਖ਼ਿਲਾਫ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਲਗੇ ਸਨ ਜਿਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕਰ ਦਿੱਤਾ ਸੀ |
ਜਿਕਰਯੋਗ ਹੈ ਕਿ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ (Vijay Singla) ਦੀ ਜ਼ਮਾਨਤ ‘ਤੇ ਹਾਈਕੋਰਟ ਨੇ ਸੁਣਵਾਈ ਕਰਦਿਆਂ ਵਿਜੇ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਸੀ | ਫਿਲਹਾਲ ਸਿੰਗਲਾ ਜ਼ਮਾਨਤ ‘ਤੇ ਜ਼ੇਲ੍ਹ ਵਿੱਚੋਂ ਬਾਹਰ ਹਨ।