Sandeep Singh

Haryana: ਜਿਨਸੀ ਸ਼ੋਸ਼ਣ ਮਾਮਲੇ ‘ਚ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ

ਚੰਡੀਗੜ੍ਹ, 30 ਜੁਲਾਈ 2024: ਜੂਨੀਅਰ ਕੋਚ ਜਿਨਸੀ ਸ਼ੋਸ਼ਣ ਮਾਮਲੇ ‘ਚ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ (Sandeep Singh) ਖ਼ਿਲਾਫ਼ ਜ਼ਿਲ੍ਹਾ ਅਦਾਲਤ ਨੇ ਦੋਸ਼ ਤੈਅ ਕੀਤੇ ਗਏ ਹਨ। ਸੰਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 354, 354ਏ, 354ਬੀ, 506 ਅਤੇ 509 ਤਹਿਤ ਦੋਸ਼ ਆਇਦ ਕੀਤੇ ਗਏ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 17 ਅਗਸਤ ਤੋਂ ਸੁਣਵਾਈ ਸ਼ੁਰੂ ਹੋਵੇਗੀ।

ਉਨ੍ਹਾਂ ਦੇਰ ਵਕੀਲ ਵੱਲੋਂ ਵੀ ਉਸ ਨੂੰ ਕੇਸ ‘ਚ ਦੋਸ਼ਾਂ ਤੋਂ ਮੁਕਤ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਜਿਸ ‘ਚ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਪਰ ਇਸ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਸੰਦੀਪ ਸਿੰਘ ਨੇ ਦਰਖਾਸਤ ‘ਚ ਕਿਹਾ ਸੀ ਕਿ ਸ਼ਿਕਾਇਤਕਰਤਾ ਬੀਬੀ ਨੇ ਮਾਮੂਲੀ ਗੱਲ ਨੂੰ ਲੈ ਕੇ ਪਹਿਲਾਂ ਵੀ ਕਈ ਲੋਕਾਂ ਖ਼ਿਲਾਫ਼ ਸ਼ਿਕਾਇਤਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ (Sandeep Singh) ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ | ਉਨ੍ਹਾਂ ਨੇ ਬੀਬੀ ਕੋਚ ਦੀ ਤਾਇਨਾਤੀ ਅਤੇ ਵਿਦੇਸ਼ ‘ਚ ਸਿਖਲਾਈ ਦੇਣ ਵਰਗੀਆਂ ਮੰਗਾਂ ਨੂੰ ਨਹੀਂ ਮੰਨੀਆਂ, ਇਸ ਲਈ ਉਸ ‘ਤੇ ਝੂਠੇ ਦੋਸ਼ ਲਾਏ ਗਏ ਹਨ।

Scroll to Top