ਚੰਡੀਗੜ੍ਹ 26 ਜੁਲਾਈ 2023: ਚੰਡੀਗੜ੍ਹ 26 ਜੁਲਾਈ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਦਾਲਤ ਨੇ ਇਹ ਸੈਸ਼ਨ ਕੋਰਟ ਨੂੰ ਭੇਜ ਦਿੱਤਾ ਅਤੇ ਇਸ ਦੌਰਾਨ ਅਦਾਲਤ ਵਿੱਚ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਜਾ ਸਕਦੇ ਹਨ। ਹੁਣ ਉਨ੍ਹਾਂ ਖ਼ਿਲਾਫ਼ ਮੁਕੱਦਮਾ ਸ਼ੁਰੂ ਹੋਵੇਗਾ। ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਇਸਦੇ ਨਾਲ ਹੀ ਅਦਾਲਤ ਨੇ 9 ਅਗਸਤ ਨੂੰ ਸਾਰੇ ਮੁਲਜ਼ਮਾਂ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ |
ਅਪ੍ਰੈਲ 30, 2025 12:57 ਬਾਃ ਦੁਃ