chartered accountant

ਦੇਸ਼ ਦੀ ਆਰਥਿਕ ਤਰੱਕੀ ‘ਚ ਯੋਗਦਾਨ ਪਾਉਣ ਚਾਰਟਰਡ ਅਕਾਊਂਟੈਂਟ: ਰਾਜਪਾਲ ਬੰਡਾਰੂ ਦੱਤਾਤ੍ਰੇਅ

ਚੰਡੀਗੜ੍ਹ, 10 ਅਗਸਤ 2024: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ‘ਚ ਦੇਸ਼ ਆਰਥਿਕ ਤਰੱਕੀ ਵੱਲ ਵਧ ਰਿਹਾ ਹੈ। ਛੇਤੀ ਹੀ ਅਸੀਂ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਚਾਰਟਰਡ ਅਕਾਊਂਟੈਂਟ (chartered accountant) ਨੂੰ ਵੀ ਭਾਰਤ ਦੀ ਆਰਥਿਕਤਾ ਨੂੰ ਮਜ਼ਬੂਤ ​​ਕਰਨ ‘ਚ ਯੋਗਦਾਨ ਪਾਉਣਾ ਚਾਹੀਦਾ ਹੈ।

ਰਾਜਪਾਲ ਅੱਜ ਗੁਰੂਗ੍ਰਾਮ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ਆਈਸੀਏਆਈ) ਦੀ ਦੋ ਰੋਜ਼ਾ ਵਰਕਸ਼ਾਪ ਪਰਚਮ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਚਾਰਟਰਡ ਅਕਾਊਂਟੈਂਟ ਦਾ ਕਿੱਤਾ ਇਮਾਨਦਾਰੀ ਅਤੇ ਭਰੋਸੇ ਨਾਲ ਭਰਪੂਰ ਹੋਣਾ ਚਾਹੀਦਾ ਹੈ।

ਇੱਕ ਚਾਰਟਰਡ ਅਕਾਊਂਟੈਂਟ (chartered accountant) ਕਾਰੋਬਾਰੀ ਨੂੰ ਸਹੀ ਰਸਤਾ ਦਿਖਾਉਂਦਾ ਹੈ, ਜਿਸ ਨਾਲ ਉਸਦੀ ਭਰੋਸੇਯੋਗਤਾ ਮਜ਼ਬੂਤ ​​ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਅਤੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਹੈ, ਤਾਂ ਹੀ ਅਸੀਂ ਤਰੱਕੀ ਵੱਲ ਵਧ ਸਕਦੇ ਹਾਂ। ਸਾਡੇ ਦੇਸ਼ ਦੀ ਟੈਕਸ ਵਸੂਲੀ ਜਿੰਨੀ ਜ਼ਿਆਦਾ ਹੋਵੇਗੀ, ਨਾਗਰਿਕਾਂ ਦੀ ਭਲਾਈ ਲਈ ਓਨਾ ਹੀ ਜ਼ਿਆਦਾ ਕੰਮ ਕੀਤਾ ਜਾ ਸਕਦਾ ਹੈ।

ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਸਾਲ 2016-17 ‘ਚ ਦੇਸ਼ ਦਾ ਜੀਐੱਸਟੀ ਕੁਲੈਕਸ਼ਨ 7 ਲੱਖ 19 ਹਜ਼ਾਰ ਕਰੋੜ ਰੁਪਏ ਸੀ, ਜੋ ਸਾਲ 2023-24 ‘ਚ ਵਧ ਕੇ 20 ਲੱਖ ਕਰੋੜ ਰੁਪਏ ਹੋ ਗਿਆ ਹੈ।

ਇਸੇ ਤਰ੍ਹਾਂ ਸਾਲ 2013-24 ਵਿੱਚ ਆਮਦਨ ਕਰ 7 ਲੱਖ 20 ਹਜ਼ਾਰ ਕਰੋੜ ਰੁਪਏ ਸੀ, ਹੁਣ ਸਾਲ 2023-24 ‘ਚ ਇਹ ਵਧ ਕੇ 19 ਲੱਖ 50 ਹਜ਼ਾਰ ਕਰੋੜ ਰੁਪਏ ਹੋ ਗਿਆ ਹੈ।ਟੈਕਸ ਵਸੂਲੀ ਵਿੱਚ ਚਾਰਟਰਡ ਅਕਾਊਂਟੈਂਟ ਦੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਸੀ.ਏ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਕਿਹਾ ਕਿ ਜ਼ਿੰਦਗੀ ‘ਚ ਪੈਸੇ ਨਾਲੋਂ ਗਿਆਨ ਜ਼ਿਆਦਾ ਜ਼ਰੂਰੀ ਹੈ।

Scroll to Top