ਚੰਡੀਗੜ੍ਹ, 10 ਮਈ 2023: ਪੰਜਾਬ ਪੁਲਿਸ ਵੱਲੋਂ ਸੂਬੇ ‘ਚ ਵਿਜੀਲ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਸਦੇ ਨਾਲ ਹੀ ਕਪੂਰਥਲਾ (Kapurthal Police) ਦੇ ਐਸਐਸਪੀ ਰਾਜਪਾਲ ਸਿੰਘ ਦੀ ਦੇਖ-ਰੇਖ ਹੇਠ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੈਕਿੰਗ ਕੀਤੀ ਗਈ, ਜਿਸ ਵਿੱਚ ਆਉਣ-ਜਾਣ ਵਾਲੇ ਨਿੱਜੀ ਅਤੇ ਸਰਕਾਰੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ । ਇਸ ਮੁਹਿੰਮ ਤਹਿਤ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸਐਸਪੀ ਅਨੁਸਾਰ ਇਸ ਤਰ੍ਹਾਂ ਹੀ ਨਸ਼ਾ ਤਸਕਰੀ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ‘ਤੇ ਆਮ ਲੋਕਾਂ ਦਾ ਭਰੋਸਾ ਵਧਦਾ ਹੈ, ਉਨ੍ਹਾਂ ਇਹ ਵੀ ਕਿਹਾ ਕਿ ਕਪੂਰਥਲਾ ‘ਚ ਵੀ ਚੈਕਿੰਗ ਵਧਾ ਦਿੱਤੀ ਗਈ ਹੈ ਤਾਂ ਜੋ ਜਲੰਧਰ ‘ਚ ਵੀ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾ ਸਕਣ।