ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਖੇਤੀਬਾੜੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਪ੍ਰੈਲ, 2024: ਮੁੱਖ ਖੇਤੀਬਾੜੀ ਅਫਸਰ ਜਿਲ੍ਹਾ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਖਰੜ ਦੇ ਅਧਿਕਾਰੀਆਂ ਵੱਲੋਂ ਖਰੜ ਅਤੇ ਬਨੂੰੜ ਵਿਖੇ ਕੰਮ ਕਰਦੀਆਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 11 ਬੀਜ ਉਤਪਾਦਨ ਕੰਪਨੀਆਂ ਵੱਲੋਂ ਪੈਦਾ ਕੀਤੀਆਂ ਜਾਂਦੀਆਂ ਝੋਨੇ ਦੀਆਂ 23 ਹਾਈਬਿ੍ਰਡ ਕਿਸਮਾਂ ਦੀ ਵਿਕਰੀ ਬਾਰੇ ਡੀਲਰਾਂ ਨੂੰ ਜਾਣਕਾਰੀ ਦਿੱਤੀ ਗਈ। ਚੈਕਿੰਗ ਦੌਰਾਨ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਬਿਨ੍ਹਾਂ ਅਡੀਸ਼ਨ ਦੇ ਕਿਸੇ ਵੀ ਕੰਪਨੀ ਦੀ ਖਾਦ ਅਤੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ ਅਤੇ ਬੀਜ ਦੀ ਵਿਕਰੀ ਤੋਂ ਪਹਿਲਾਂ-ਪਹਿਲਾਂ ਸਬੰਧਤ ਕੰਪਨੀ ਦੀ ਅਡੀਸ਼ਨ, ਬੀਜ ਲਾਇਸੈਂਸ ਵਿੱਚ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

ਇਸ ਤੋਂ ਇਲਾਵਾ ਸਾਉਣੀ ਸੀਜ਼ਨ ਲਈ ਲੋੜੀਂਦੀ ਖਾਦ ਯੂਰੀਆਂ, ਜਿੰਕ, ਸਲਫ਼ਰ ਆਦਿ ਦੀ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਨੂੰ ਯਕੀਨੀ ਬਨਾਉਣ ਲਈ ਵੀ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਨੁੰ ਬਿਨ੍ਹਾਂ ਕਿਸੇ ਟੈਗਿੰਗ ਦੇ ਕਿਸਾਨਾਂ ਨੂੰ ਖਾਦ ਦੀ ਵਿਕਰੀ ਕਰਨ ਲਈ ਕਿਹਾ ਗਿਆ। ਚੈਕਿੰਗ ਸਮੇਂ ਬਲਾਕ ਖਰੜ ਦੇ ਬਲਾਕ ਅਫ਼ਸਰ ਡਾ ਸ਼ੁਭਕਰਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਗੁਰਦਿਆਲ ਕੁਮਾਰ, ਜਸਵਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਡਾ ਅਜੇ ਕੁਮਾਰ ਅਤੇ ਏ ਟੀ ਐਮ ਕੁਲਵਿੰਦਰ  ਸਿੰਘ ਹਾਜ਼ਿਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।