July 7, 2024 10:46 am
SGPC

ਭਗਵੰਤ ਮਾਨ ਦੇ ਵਿਆਹ ਮੌਕੇ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਦੀ ਚੈਕਿੰਗ, SGPC ਵਫ਼ਦ ਨੇ ਜਥੇਦਾਰ ਅਕਾਲ ਤਖ਼ਤ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ 14 ਜੁਲਾਈ 2022: ਸ਼੍ਰੋਮਣੀ ਕਮੇਟੀ (SGPC) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਨੂੰ ਰੋਕ ਕੇ ਚੈਕਿੰਗ ਕਰਨ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ। ਇਸਦੇ ਚੱਲਦੇ ਅੱਜ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਇੱਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ |

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਦੇ ਵਿਆਹ ਸਮਾਗਮ ਵਾਲੇ ਦਿਨ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕੀਤੀ ਗਈ ਚੈਕਿੰਗ ਨੇ ਸਿੱਖ ਮਰਿਆਦਾ ਨੂੰ ਠੇਸ ਪਹੁੰਚਾਈ ਹੈ | ਵਫ਼ਦ ਨੇ ਜਥੇਦਾਰ ਤੋਂ ਮੰਗ ਕੀਤੀ ਕਿ ਇਸ ਸਬੰਧ ਵਿੱਚ ਮੁੱਖ ਮੰਤਰੀ ਸਮੇਤ ਸਾਰੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਧਾਰਮਿਕ ਮਰਿਆਦਾ ਤਹਿਤ ਕਾਰਵਾਈ ਕੀਤੀ ਜਾਵੇ।

SGPC