ਅੰਮ੍ਰਿਤਸਰ, 28 ਅਪ੍ਰੈਲ 2026: ਦੇਰ ਰਾਤ ਸ਼ੰਭੂ ਕੋਲ ਪਿੰਡ ਵਿਖੇ ਇੱਕ ਨੌਜਵਾਨ ਵੱਲੋਂ ਰੇਲਵੇ ਪਟੜੀ ‘ਤੇ ਧਮਾਕਾ ਹੋਇਆ | ਪੁਲਿਸ ਮੁਤਾਬਕ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਦੀ ਵੀ ਮੌਤ ਹੋ ਅਤੇ ਮ੍ਰਿਤਕ ਦਾ ਨਾਂ ਜਗਰੂਪ ਸਿੰਘ ਦੱਸਿਆ ਜਾ ਰਿਹਾ ਹੈ |
ਇਸ ਘਟਨਾ ਤੋਂ ਬਾਅਦ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸੇ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਵੀ ਪ੍ਰਸ਼ਾਸਨ ਵੱਲੋਂ ਚੈਕਿੰਗ ਮੁਹਿੰਮ ਚਲਾਈ। ਜੀਆਰਪੀ ਅਤੇ ਆਰਪੀਐਫ ਦੀਆਂ ਟੀਮਾਂ ਨੇ ਸਾਂਝੇ ਤੌਰ ‘ਤੇ ਸਟੇਸ਼ਨ ਦੇ ਹਰ ਹਿੱਸੇ ਦੀ ਜਾਂਚ ਕੀਤੀ। ਡੌਗ ਸਕਵਾਡ ਟੀਮਾਂ ਨੂੰ ਨਾਲ ਲੈ ਕੇ ਪਲੇਟਫਾਰਮਾਂ, ਵੇਟਿੰਗ ਏਰੀਆ, ਟਿਕਟ ਘਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਤਲਾਸ਼ੀ ਲਈ ਗਈ।
ਇਸ ਦੌਰਾਨ ਹਰ ਯਾਤਰੀ ਦੇ ਬੈਗਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਟਰੇਨਾਂ ਦੇ ਅੰਦਰ ਜਾ ਕੇ ਵੀ ਚੈਕਿੰਗ ਕੀਤੀ ਗਈ। ਜਿਹੜੇ ਲੋਕ ਸ਼ੱਕੀ ਲੱਗੇ, ਉਨ੍ਹਾਂ ਦੀ ਵੱਖਰੇ ਤੌਰ ‘ਤੇ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਸਟੇਸ਼ਨ ‘ਤੇ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਨਜ਼ਰ ਰੱਖੀ ਗਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਜੀਆਰਪੀ ਅਰਵਿੰਦਰ ਸਿੰਘ ਨੇ ਦੱਸਿਆ ਕਿ ਜੀਆਰਪੀ ਅਤੇ ਆਰਪੀਐਫ ਵੱਲੋਂ ਰੁਟੀਨ ਮੁਤਾਬਕ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਕੀਤੀ ਜਾਂਦੀ ਹੈ, ਪਰ ਬੀਤੀ ਰਾਤ ਵਾਪਰੀ ਘਟਨਾ ਤੋਂ ਬਾਅਦ ਅੱਜ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਖਾਸ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਯਾਤਰੀਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਪੁਲਿਸ ਹਰ ਵੇਲੇ ਲੋਕਾਂ ਦੀ ਸੁਰੱਖਿਆ ਲਈ ਮੁਸਤੈਦ ਹੈ।
Read More : ਕੈਦੀਆਂ ਨੂੰ ਲਿਜਾ ਰਹੀ ਜੇਲ੍ਹ ਵੈਨ ਸੜਕ ਵਿਚਾਲੇ ਹੋਈ ਖਰਾਬ, ਧੱਕਾ ਲਾਉਂਦੇ ਨਜ਼ਰ ਆਏ ਪੁਲਿਸ ਮੁਲਾਜ਼ਮ




