Site icon TheUnmute.com

Cheetah Helicopter: ਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ

Cheetah Helicopter

ਚੰਡੀਗੜ੍ਹ, 16 ਮਾਰਚ 2023: ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ (Cheetah Helicopter) ਅਰੁਣਾਚਲ ਪ੍ਰਦੇਸ਼ ਦੇ ਮੰਡਲਾ ਪਹਾੜੀ ਖੇਤਰ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਪਾਇਲਟਾਂ ਦੀ ਭਾਲ ਲਈ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਮਹੇਂਦਰ ਰਾਵਤ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 9.15 ਵਜੇ ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਨੇੜੇ ਇੱਕ ਸੰਚਾਲਨ ਕਾਰਵਾਈ ਦੌਰਾਨ ਆਰਮੀ ਏਵੀਏਸ਼ਨ ਦੇ ਇੱਕ ਚੀਤਾ ਹੈਲੀਕਾਪਟਰ ਦਾ ਏਟੀਸੀ ਨਾਲ ਸੰਪਰਕ ਟੁੱਟਣ ਦੀ ਸੂਚਨਾ ਮਿਲੀ।

ਜਿਸਤੋਂ ਬਾਅਦ ਪਤਾ ਲੱਗਾ ਕਿ ਹੈਲੀਕਾਪਟਰ ਬੋਮਡਿਲਾ ਦੇ ਪੱਛਮ ਵਿਚ ਮੰਡਲਾ ਨੇੜੇ ਕਰੈਸ਼ ਹੋ ਗਿਆ। ਜਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਵਿੱਚ ਵੀ ਤਵਾਂਗ ਇਲਾਕੇ ਵਿੱਚ ਫੌਜ ਦਾ ਇੱਕ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ ਇਲਾਜ ਦੌਰਾਨ ਇੱਕ ਪਾਇਲਟ ਦੀ ਮੌਤ ਹੋ ਗਈ ਸੀ।

Exit mobile version