TheUnmute.com

ਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ, ਇੱਕ ਪਾਇਲਟ ਦੀ ਮੌਤ

ਚੰਡੀਗੜ੍ਹ 05 ਅਕਤੂਬਰ 2022: ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ (Cheetah helicopter) ਅੱਜ ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਤਵਾਂਗ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਇੱਕ ਪਾਇਲਟ ਦੀ ਮੌਤ ਦੀ ਖ਼ਬਰ ਹੈ । ਫੌਜ ਦੇ ਅਧਿਕਾਰੀ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਹਾਦਸੇ ਵਾਲੀ ਥਾਂ ‘ਤੇ ਬਚਾਅ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹਨ । ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਫੌਜ ਦੇ ਇੱਕ ਅਧਿਕਾਰੀ ਮੁਤਾਬਕ ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਵਾਪਰਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਚਾਅ ਟੀਮ ਮੌਕੇ ‘ਤੇ ਪਹੁੰਚੀਆਂ ਹਨ, ਦੋਵੇਂ ਗੰਭੀਰ ਜ਼ਖਮੀ ਪਾਇਲਟਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ । ਦੋ ਪਾਇਲਟਾਂ ਵਿੱਚੋਂ ਇੱਕ ਲੈਫਟੀਨੈਂਟ ਕਰਨਲ ਸੌਰਭ ਯਾਦਵ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ । ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹੋਰ ਜਾਣਕਾਰੀ ਦੀ ਉਡੀਕ ਹੈ…..

Cheetah helicopter Crashed

 

Exit mobile version