June 30, 2024 9:37 pm
CSK vs LSG

CSK vs LSG: ਲਖਨਊ ਸੁਪਰ ਜਾਇੰਟਸ ਨੂੰ ਹਰਾ ਕੇ IPL ਸੀਜ਼ਨ ‘ਚ ਚੇਨਈ ਨੇ ਪਹਿਲੀ ਜਿੱਤ ਦਰਜ ਕੀਤੀ

ਚੰਡੀਗ੍ਹੜ, 03 ਅਪ੍ਰੈਲ 2023: (CSK vs LSG) ਆਈਪੀਐਲ 2023 ਦੇ ਛੇਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 12 ਦੌੜਾਂ ਨਾਲ ਹਰਾਇਆ। ਸੀਜ਼ਨ ਵਿੱਚ ਚੇਨਈ ਦੀ ਪਹਿਲੀ ਜਿੱਤ ਹੈ। ਉਸ ਨੂੰ ਪਿਛਲੇ ਮੈਚ ‘ਚ ਗੁਜਰਾਤ ਟਾਈਟਨਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਘਰੇਲੂ ਮੈਦਾਨ ਐੱਮਏ ਚਿਦੰਬਰਮ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਦੀ ਟੀਮ ਨੇ 20 ਓਵਰਾਂ ‘ਚ ਸੱਤ ਵਿਕਟਾਂ ‘ਤੇ 217 ਦੌੜਾਂ ਬਣਾਈਆਂ। ਜਵਾਬ ‘ਚ ਲਖਨਊ ਦੀ ਟੀਮ 20 ਓਵਰਾਂ ‘ਚ ਸੱਤ ਵਿਕਟਾਂ ‘ਤੇ 205 ਦੌੜਾਂ ਹੀ ਬਣਾ ਸਕੀ।