ਚੇਤਨ ਜੋੜਾਮਾਜਰਾ ਤੇ ਹਰਮੀਤ ਪਠਾਣਮਾਜਰਾ

ਚੇਤਨ ਜੋੜਾਮਾਜਰਾ ਤੇ ਹਰਮੀਤ ਪਠਾਣਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ

ਪੰਜਾਬ, 02 ਨਵੰਬਰ 2026: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਅੰਦਰ ਇਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਪਠਾਣਮਾਜਰਾ (ਸਨੌਰ) ਅਤੇ ਚੇਤਨ ਸਿੰਘ ਜੋੜਾਮਾਜਰਾ (ਸਮਾਣਾ) ਦੀ ਪਹਿਲਾਂ ਹੀ ਦੋਵਾਂ ਵਿਧਾਇਕਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਸੀ। ‘ਆਪ’ ਪਾਰਟੀ ਨੇ ਹੁਣ ਇਨ੍ਹਾਂ ਦੋਵਾਂ ਵਿਧਾਇਕਾਂ ਦੀ ਪੰਜਾਬ ਵਿਧਾਨ ਸਭਾ ਸਪੀਕਰ ਤੋਂ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਵਿਧਾਨ ਸਭਾ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫਾ ਸਿੱਧਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪ ਦਿੱਤਾ।

Read More: ਕੁੰਵਰ ਵਿਜੇ ਪ੍ਰਤਾਪ ਨੇ ਵਿਧਾਇਕ ਵਜੋਂ ਦਿੱਤਾ ਅਸਤੀਫਾ, ਦੋ ਦਿਨਾਂ ‘ਚ 3 ‘ਆਪ’ ਵਿਧਾਇਕਾਂ ਵੱਲੋਂ ਅਸਤੀਫਾ

ਵਿਦੇਸ਼

Scroll to Top