Site icon TheUnmute.com

ਚੇਤਨ ਸਿੰਘ ਜੋੜਾਮਾਜਰਾ ਨੇ ਅਪਾਹਜ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੰਡੇ

Chetan Singh Jauramajra

ਚੰਡੀਗੜ੍ਹ, 28 ਮਾਰਚ 2023: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੋੜਾਮਾਜਰਾ (Chetan Singh Jauramajra) ਨੇ ਅਪਾਹਜ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੰਡੇ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦ੍ਰਿੜ ਹੈ।

ਉਨ੍ਹਾਂ (Chetan Singh Jauramajra) ਨੇ ਕਿਹਾ ਕਿ ਨਾ ਹੀ ਕਿਸੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਜਾਵੇਗਾ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਨਜਾਇਜ਼ ਪ੍ਰੇਸ਼ਾਨ ਕੀਤਾ ਜਾਵੇਗਾ। ਫ਼ਸਲਾ ਦੇ ਨੁਕਸਾਨ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗਿਰਦਾਵਰੀ ਦਾ ਹੁਕਮ ਦੇ ਦਿੱਤੇ ਹਨ ਅਤੇ ਮੁੱਖ ਮੰਤਰੀ ਨੇ ਖੁਦ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਨੁਕਸਾਨ ਦੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਪਹਿਰੇਦਾਰ ਹੈ ਅਤੇ ਉਹ ਹਰ ਵੇਲੇ ਕਿਸਾਨਾਂ ਦੇ ਨਾਲ ਹੈ।

Exit mobile version