Vijay Singla

ਵਿਜੇ ਸਿੰਗਲਾ ਦਾ ਮੀਟਿੰਗਾਂ ‘ਚ ਸ਼ਾਮਲ ਹੋਣ ਬਾਰੇ ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 16 ਅਗਸਤ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ (Chetan Singh Jauramajra) ਕੁਝ ਦਿਨਾਂ ਤੋਂ ਕਾਫੀ ਸੁਰਖੀਆਂ ‘ਚ ਹਨ। ਦੂਜੇ ਪਾਸੇ ਅੱਜ ਮੋਹਾਲੀ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ ਨੇ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਵਿਜੇ ਸਿੰਗਲਾ (Vijay Singla) ਵੱਲੋਂ ਹੁਣ ਤੱਕ ਮੀਟਿੰਗਾਂ ਵਿੱਚ ਸ਼ਾਮਲ ਹੋਣ ਬਾਰੇ ਬਿਆਨ ਦਿੱਤਾ ਹੈ।

ਸਿਹਤ ਮੰਤਰੀ ਜੌੜਾਮਾਜਰਾ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਕਮੇਟੀ ਦੀ ਮੀਟਿੰਗ ਹੈ, ਜਿਸ ਵਿੱਚ ਕਿਸੇ ਵੀ ਪਾਰਟੀ ਦਾ ਮੈਂਬਰ ਸ਼ਾਮਲ ਹੋ ਸਕਦਾ ਹੈ। ਉਸੇ ਤਰ੍ਹਾਂ ਵਿਜੇ ਸਿੰਗਲਾ ਸ਼ਾਮਲ ਹੋਏ ਹਨ | ਇਸਦੇ ਨਾਲ ਹੀ ਇਸ ਮੀਟਿੰਗ ਵਿੱਚ ਚੇਤਨ ਸਿੰਘ ਜੌੜਾਮਾਜਰਾ ਤੋਂ ਇਲਾਵਾ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ, ਬ੍ਰਹਮ ਸ਼ੰਕਰ ਜ਼ਿੰਪਾ ਵੀ ਮੌਜੂਦ ਸਨ।

Scroll to Top