Chetan Singh Jauramajra

ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ

ਸਮਾਣਾ, 11 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ ‘ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਅਤੇ ਆਪਣੀ ਮੌਜੂਦਗੀ ‘ਚ ਪਰਿਵਾਰਾਂ ਨੂੰ ਪਾਣੀ ਵਿੱਚੋਂ ਕੱਢਣ ਦਾ ਕੰਮ ਸ਼ੁਰੂ ਕਰਵਾਇਆ। ਕੈਬਨਿਟ ਮੰਤਰੀ ਲਗਾਤਾਰ ਹਲਕੇ ਵਿੱਚ ਡਟੇ ਹੋਏ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

May be an image of 3 people

ਉਨ੍ਹਾਂ ਦੱਸਿਆ ਕਿ ਅੱਜ ਜਿਵੇਂ ਹੀ ਉਨ੍ਹਾਂ ਨੂੰ ਪਿੰਡ ਧਰਮੇੜੀ ਨੇੜਲੇ ਡੇਰਿਆਂ ਵਿੱਚ ਪਰਿਵਾਰਾਂ ਦੇ ਫਸੇ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸ਼ਤੀਆਂ ਭੇਜਣ ਲਈ ਕਿਹਾ ਅਤੇ ਮੌਕੇ ‘ਤੇ ਪਹੁੰਚ ਕੇ ਆਪਣੀ ਨਿਗਰਾਨੀ ਹੇਠ ਕਾਰਜ ਸ਼ੁਰੂ ਕਰਵਾਇਆ। ਉਨ੍ਹਾਂ ਐਸ.ਡੀ.ਐਮ. ਚਰਨਜੀਤ ਸਿੰਘ ਅਤੇ ਡੀ.ਡੀ.ਪੀ.ਓ. ਅਮਨਦੀਪ ਕੌਰ ਨੂੰ ਰਾਹਤ ਕਾਰਜ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।

May be an image of 6 people

ਇਸ ਪਿੱਛੋਂ ਕੈਬਨਿਟ ਮੰਤਰੀ (Chetan Singh Jauramajra) ਨੇ ਪਿੰਡ ਡਰੌਲਾ, ਡਰੌਲੀ, ਨਵਾਂ ਗਾਉਂ, ਤੁਲੇਵਾਲ, ਘਿਉਰਾ, ਸੂਲਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਵਿਅਕਤੀ ਅਤੇ ਜੀਵ ਦੀ ਸੁਰੱਖਿਆ ਲਈ ਪੂਰਾ ਪ੍ਰਸ਼ਾਬਨ ਪੱਬਾਂ ਭਾਰ ਹੈ, ਇਸ ਲਈ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ।

ਮੀਡੀਆ ਨਾਲ ਗੱਲਬਾਤ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਹਾੜੀ ਅਤੇ ਤਰਾਈ ਵਾਲੇ ਖੇਤਰ ਵਿੱਚ ਭਾਰੀ ਮੀਂਹ ਕਾਰਨ ਜ਼ਿਲ੍ਹਾ ਪਟਿਆਲਾ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹਨ ਪਰ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਥਿਤੀ ‘ਤੇ ਛੇਤੀ ਹੀ ਕਾਬੂ ਪਾ ਲਿਆ ਜਾਵੇਗਾ। ਉਨ੍ਹਾਂ ਦੇ ਨਾਲ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਮਨਿੰਦਰ ਸਿੰਘ, ਕਮਲਪ੍ਰੀਤ ਸਿੰਘ ਸਰਪੰਚ ਸੂਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Scroll to Top