July 5, 2024 1:20 am
Samana

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹਲਕਾ ਸਮਾਣਾ ਦੇ ਪਿੰਡਾਂ ‘ਚ ਤੁਰੰਤ ਟੀਮਾਂ ਭੇਜਣ ਦੇ ਨਿਰਦੇਸ਼

ਚੰਡੀਗੜ੍ਹ, 12 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰ ਚੇਤਨ ਸਿੰਘ ਜੌੜਾਮਾਜਰਾ ਅੱਜ ਸਮਾਣਾ (Samana) ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਊਰਾ, ਕਮਾਸਪੁਰ, ਧਨੌਰੀ, ਨਵਾਂ ਗਾਊ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਦੇ ਲੋਕਾਂ ਦੀ ਮੱਦਦ ਲਈ ਪੁੱਜੇ ਹਨ । ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਟੀਮਾਂ ਭੇਜਣ ਦੇ ਨਿਰਦੇਸ਼ ਦਿੱਤੇ ਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਥਾਂਵਾਂ ਉਤੇ ਜਾਣ ਦੀ ਅਪੀਲ ’ਤੇ ਜ਼ਰੂਰ ਅਮਲ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਉਹ ਖੁਦ ਆਪ ਵੀ ਆਪਣੇ ਹਲਕੇ ਦੇ ਪਾਣੀ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ 40 ਤੋਂ 50 ਪਿੰਡਾਂ ਦੇ ਲੋਕਾਂ ਦੇ ਨਾਲ ਖੜ੍ਹੇ ਹਨ।